ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ 150ਵੇਂ ਦਿਨ ਵਿਚ ਸ਼ਾਮਲ

03/04/2021 6:04:59 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਲਾਇਆ ਗਿਆ ਧਰਨਾ 150ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿੱਚ ਲੱਗੇ ਇਸ ਧਰਨੇ ਦੌਰਾਨ ਕਿਸਾਨ ਨੇ ਕਿਸਾਨ ਮਾਰੂ ਫਰਮਾਨ ਜਾਰੀ ਕਰਨ ਵਾਲੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ  ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ, ਸ਼ਿਵਪੂਰਨ ਸਿੰਘ ਜ਼ਹੂਰਾ, ਦਿਲਬਾਗ ਸਿੰਘ, ਤਰਲੋਚਨ ਸਿੰਘ ਰਾਹੀ ਅਤੇ ਸਤਨਾਮ ਸਿੰਘ ਢਿੱਲੋਂ ਨੇ ਕਿਸਾਨ ਨੂੰ ਦਿੱਲੀ ਅਨੋਲਨ ਲਈ ਲਾਮਬੰਦ ਕਰਦੇ ਹੋਏ ਆਖਿਆ ਦਿੱਲੀ ਸੰਘਰਸ਼ ਨੂੰ ਹੋਰ ਬੁਲੰਦ ਕਰਨ ਲਈ ਜਥੇਬੰਦੀ ਵੱਲੋ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ ਬਸੀ ਜਲਾਲ, ਨੰਗਲ ਜਮਾਲ, ਦੇਹਰੀਵਾਲ ਅਤੇ ਬੈਂਚਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਕਿਰਤੀਆਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਲਗਵਾਇਆ ਕੋਰੋਨਾ ਦਾ ਟੀਕਾ

ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਅੰਦੋਲਨ ਨੂੰ ਲਮਕਾਉਣ ਤੇ ਥਕਾਉਣ ਤੇ ਲੱਗੀ ਹੋਈ ਹੈ ਪਰੰਤੂ ਉਹ ਕਾਮਯਾਬ ਨਹੀਂ ਹੋਵੇਗੀ। ਇਸ ਮੌਕੇ ਪ੍ਰਿਥਪਾਲ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਅਮਰੀਕ ਸਿੰਘ, ਸਰਦੂਲ ਸਿੰਘ,  ਸੁਖਵਿੰਦਰ ਸਿੰਘ, ਮੇਜਰ ਸਿੰਘ, ਹਰਗੁਣ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ ਸੱਤੀ, ਗੁਰਦੀਪ ਸਿੰਘ, ਰਤਨ ਸਿੰਘ ਕੰਧਾਲਾ ਸ਼ੇਖਾਂ, ਦਰਸ਼ਨ ਸਿੰਘ ਹਰਸੀਪਿੰਡ, ਬਲਕਾਰ ਸਿੰਘ, ਮਹਿੰਦਰ ਸਿੰਘ, ਮਨਜਿੰਦਰ ਸਿੰਘ ਮਾਣਕ ਢੇਰੀ, ਸੁਖਰਾਜ ਸਿੰਘ, ਹਰਦੇਵ ਸਿੰਘ, ਗੱਜਣ ਸਿੰਘ, ਨਿਰਮਲ ਸਿੰਘ, ਡਾ.ਭੀਮਾਂ ਦੇਹਰੀਵਾਲ, ਸਵਰਨ ਸਿੰਘ, ਸੁੱਖਾ ਨਰਵਾਲ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

shivani attri

This news is Content Editor shivani attri