ਦਿੱਲੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਥਾ ਗੜ੍ਹਦੀਵਾਲਾ ਤੋਂ ਰਵਾਨਾ

03/17/2021 3:43:39 PM

ਗੜ੍ਹਦੀਵਾਲਾ (ਜਤਿੰਦਰ)- ਕਿਸਾਨ-ਮਜ਼ਦੂਰ ਯੂਨੀਅਨ ਗੜ੍ਹਦੀਵਾਲ ਵੱਲੋਂ ਇਕ ਵਿਸ਼ਾਲ ਜਥਾ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿੱਚ ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਵਿੱਚ ਹਾਜ਼ਰੀ ਭਰਨ ਵਾਸਤੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਦਿੱਲੀ ਵਾਸਤੇ ਰਵਾਨਾ ਹੋਇਆ। ਇਹ ਜਥਾ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਚੱਲ ਕੇ ਰੈਲੀ ਦੇ ਰੂਪ ਵਿੱਚ ਲੋਕਾਂ ਨੂੰ ਜਾਗਰੂਕ ਕਰਦਾ ਹੋਇਆ ਦਿੱਲੀ ਨੂੰ ਗਿਆ। 

ਇਹ ਵੀ ਪੜ੍ਹੋ :  ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜਾਟ ਮਹਾਂਸਭਾ ਪੰਜਾਬ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਇਸ ਸਮੇਂ ਸੰਤ ਬਾਬਾ ਸੇਵਾ ਸਿੰਘ ਜੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਵਿਖੇ ਪਹੁੰਚ  ਕੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ,ਚੇਅਰਮੈਨ ਮਨਪ੍ਰੀਤ ਸਿੰਘ, ਮੋਹਣ ਸਿੰਘ ਝੱਜੀ ਪਿੰਡ ,ਅਮਰਜੀਤ ਸਿੰਘ, ਗੁਰਬਖ਼ਸ਼ ਸਿੰਘ, ਲਖਵਿੰਦਰ ਸਿੰਘ, ਗੁਰਪਾਲ ਸਿੰਘ ਝੱਜੀ ਪਿੰਡ ,ਪ੍ਰਭਜੋਤ ਸਿੰਘ,  ਜਿੰਦਰ ਸਿੰਘ, ਬਿਕਰਮ ਸਿੰਘ, ਗੋਪੀ ਮੱਟ ,ਜੱਗਾ ਡੱਫਰ, ਗੁਰਮੀਤ, ਨਿੰਦੀ, ਅਵਤਾਰ , ਸੋਨੂੰ, ਬਿੱਟੂ ਗੜ੍ਹਦੀਵਾਲਾ ਆਦਿ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ :  ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ


shivani attri

Content Editor

Related News