ਟੌਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਵੱਲੋਂ ਅਜੇ ਵੀ ਧਰਨਾ ਜਾਰੀ

03/24/2021 6:17:19 PM

ਗੜ੍ਹਦੀਵਾਲਾ (ਜਤਿੰਦਰ)-  ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 168ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਜਤਿੰਦਰ ਸਿੰਘ ਸੱਗਲਾ,ਮਨਜੀਤ ਸਿੰਘ ਖਾਨਪੁਰ, ਹਰਜੀਤ ਮਿਰਜਾਪੁਰ, ਡਾ ਮੋਹਣ ਸਿੰਘ ਮੱਲੀ, ਮਾਸਟਰ ਗੁਰਚਰਨ ਸਿੰਘ ਕਾਲਰਾ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਦੇ ਨਾਲ ਨਾਲ ਹਰ ਵਰਗ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ, ਜਿਸ ਦੀ ਜਿਓਂਦੀ ਜਾਗਦੀ ਮਿਸਾਲ ਹੈ "ਮਹਿੰਗਾਈ ਵਿੱਚ ਵਾਧਾ"। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਆਰਥਿਕ ਤੌਰ ਤੇ ਇੰਨਾਂ ਕਮਜ਼ੋਰ ਕਰ ਦੇਵੇਗੀ ਕਿ ਆਉਣ ਵਾਲੇ ਸਮੇਂ ਵਿੱਚ ਜਿਊਣਾ ਦੁਸ਼ਵਾਰ ਹੋ ਜਾਵੇਗਾ। 

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦਾ ਗੁਲਾਮ ਬਣਾ ਦੇਣਾ ਚਾਹੁੰਦੀ ਹੈ ਪਰ ਦੇਸ਼ ਵਾਸੀ ਜਾਗਰੂਕ ਹੋ ਚੁੱਕੇ ਹਨ ਅਤੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਪੂਰੀ ਤਨਦੇਹੀ ਨਾਲ ਆਪਣਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੇ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਹ ਜਲਦ ਤੋਂ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ

ਇਸ ਮੌਕੇ ਨੰਬਰਦਾਰ ਸੁਖਵੀਰ ਸਿੰਘ ਭਾਨਾ, ਜਰਨੈਲ ਸਿੰਘ ਜੰਡੋਰ ,ਦਾਰਾ ਸਿੰਘ ,ਰਣਜੀਤ ਸਿੰਘ, ਕੇਵਲ ਸਿੰਘ ,ਹਰਭਜਨ ਸਿੰਘ, ਪੰਜਾਬ ਸਿੰਘ ,ਮਹਿੰਦਰ ਸਿੰਘ, ਰਾਜਵੀਰ ਮਾਨਗੜ੍ਹ, ਸ਼ੇਰਾ ਮਾਨਗਡ਼੍ਹ ,ਕੁਲਦੀਪ ਮਾਨਗਡ਼੍ਹ ,ਸਵਰਨ ਸਿੰਘ ਰੰਧਾਵਾ ,ਸੁਰਿੰਦਰ ਸਿੰਘ ਰੰਧਾਵਾ, ਮਲਕੀਤ ਸਿੰਘ ਕਾਲਰਾ, ਦਿਲਬਾਗ ਸਿੰਘ ਡੱਫਰ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਲਈ 11 ਹੋਰ ਪੀੜਤਾਂ ਦੀ ਜਾਨ, 300 ਤੋਂ ਵਧੇਰੇ ਮਿਲੇ ਪਾਜ਼ੇਟਿਵ ਮਾਮਲੇ


shivani attri

Content Editor

Related News