ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Sunday, Apr 18, 2021 - 04:36 PM (IST)

ਗੜ੍ਹਦੀਵਾਲਾ (ਜਤਿੰਦਰ)- ਮਾਨਗੜ੍ਹ ਟੋਲ ਪਲਾਜ਼ਾ ਉਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 193ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।
ਇਹ ਵੀ ਪੜ੍ਹੋ : ਵੱਡੀ ਘਟਨਾ: ਕਰਤਾਰਪੁਰ ਥਾਣੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕਿਹਾ ਕਤਲ ਹੋਇਆ
ਇਸ ਮੌਕੇ ਗੁਰਮੇਲ ਸਿੰਘ ਬੁੱਢੀ ਪਿੰਡ, ਮਾਸਟਰ ਮੋਹਨ ਸਿੰਘ ਮੱਲ੍ਹੀ, ਮਾਸਟਰ ਗੁਰਚਰਨ ਸਿੰਘ ਕਾਲਰਾ, ਜਤਿੰਦਰ ਸਿੰਘ ਸੱਗਲਾ, ਡਾ. ਮਝੈਲ ਸਿੰਘ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਦੇਸ਼ ਨੂੰ ਇਨ੍ਹਾਂ ਸਰਮਾਏਦਾਰਾਂ ਦੇ ਹੱਥ ਵੇਚ ਦੇਣਾ ਚਾਹੁੰਦੀ ਹੈ ਅਤੇ ਆਰਥਿਕ ਪੱਖੋਂ ਦੇਸ਼ ਨੂੰ ਕਮਜ਼ੋਰ ਕਰ ਦੇਣਾ ਚਾਹੁੰਦੀ ਹੈ। ਕਿਸਾਨਾਂ ਨੇ ਕਿਹਾ ਕਿ ਦੇਸ਼ ਦਾ ਹਰ ਵਰਗ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਹਨਾਂ ਕੋਝੀਆਂ ਚਾਲਾਂ ਨੂੰ ਜਾਣ ਚੁੱਕਾ ਹੈ ਅਤੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੂਰਨ ਸਮਰਥਨ ਦੇ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਬਾਰੀ ਦੌਰਾਨ ਮਾਰੀ ਗਈ ਜਲੰਧਰ ਦੀ ਅਮਰਜੀਤ ਕੌਰ, ਸਦਮੇ ’ਚ ਪਰਿਵਾਰ
ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੇਤੁਕੇ ਬਿਆਨਾਂ ਰਾਹੀਂ ਕਿਸਾਨਾਂ ਨੂੰ ਉਕਸਾਉਣ ਦਾ ਯਤਨ ਕਰ ਰਹੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਦੀਆਂ ਇਨ੍ਹਾਂ ਚਲਾਕੀਆਂ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਅਤੇ ਕਿਸਾਨ ਆਪਣੇ ਘਰਾਂ ਨੂੰ ਜਿੱਤ ਪ੍ਰਾਪਤ ਕਰਕੇ ਵਾਪਸ ਮੁੜਨਗੇ।ਇਸ ਮੌਕੇ ਪੰਜਾਬ ਸਿੰਘ ,ਤਰਸੇਮ ਸਿੰਘ ਡੱਫਰ ,ਕੈਪਟਨ ਲਛਮਣ ਸਿੰਘ ਰੰਧਾਵਾ, ਕੇਵਲ ਸਿੰਘ, ਦਾਰਾ ਸਿੰਘ, ਗੁਰਬਾਜ ਸਿੰਘ ਬੰਗਾਲੀਪੁਰ, ਰਣਜੀਤ ਸਿੰਘ ਢੋਲੋਵਾਲ, ਕੁਲਦੀਪ ਸਿੰਘ ਮਾਨਗੜ੍ਹ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ