ਟੌਲ ਪਲਾਜ਼ਾ ਮਾਨਗੜ੍ਹ ''ਤੇ ਕਿਸਾਨਾਂ ਵੱਲੋਂ 210ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ

05/05/2021 4:53:38 PM

ਗੜ੍ਹਦੀਵਾਲਾ (ਜਤਿੰਦਰ)- ਅੱਜ ਮਾਨਗੜ੍ਹ ਟੋਲ ਪਲਾਜ਼ਾ ਉਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ  (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 210ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਉਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।

ਕਪੂਰਥਲਾ ’ਚ ਪੰਜਾਬ ਪੁਲਸ ਦੀ ਧੱਕੇਸ਼ਾਹੀ, ਵੀਡੀਓ ’ਚ ਵੇਖੋ ਕਿਵੇਂ ਰੇਹੜੀ ਨੂੰ ਲੱਤਾਂ ਮਾਰ ਚੁੱਕ-ਚੁੱਕ ਸੁੱਟੀਆਂ ਸਬਜ਼ੀਆਂ

ਇਸ ਮੌਕੇ ਗੁਰਮੇਲ ਸਿੰਘ ਬੁੱਢੀ ਪਿੰਡ, ਹਰਵਿੰਦਰ ਸਿੰਘ ਥੇਦਾ, ਜਤਿੰਦਰ ਸਿੰਘ ਸੱਗਲਾ, ਮਨਜੀਤ ਸਿੰਘ ਖਾਨਪੁਰ, ਖੁਸਵੰਤ ਸਿੰਘ ਬਡਿਆਲ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ  ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾ ਕੇ ਹੀ ਧਰਨੇ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਜੋ ਕਿਸਾਨ ਸੜਕਾਂ ਤੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਿਹਾ ਹੈ, ਇਸ ਪ੍ਰਤੀ ਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦਾ ਇੱਕੋ ਇੱਕ ਮਨਸੂਬਾ ਪੰਜਾਬ ਦੀ ਹੋਂਦ ਨੂੰ ਖ਼ਤਮ ਕਰਨਾ ਹੈ,  ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਲਿਆਂਦੇ ਗਏ ਕਾਲੇ ਕਾਨੂੰਨ ਜਿਸ ਦਾ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ, ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਕਿਸਾਨ ਸਵੀਕਾਰ ਨਹੀਂ ਕਰਨਗੇ। 

ਇਹ ਵੀ ਪੜ੍ਹੋ :  ਕੋਵਿਡ ਟੈਸਟ ਰਿਪੋਰਟ ਜ਼ਰੂਰੀ ਨਹੀਂ: ਹੁਣ ਇੰਝ ਮਿਲ ਰਹੀ ਹੈ ਹਿਮਾਚਲ ਵਿਚ ਯਾਤਰੀਆਂ ਨੂੰ ਐਂਟਰੀ

ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਇਸ ਬਾਬਤ ਕੋਈ ਗੱਲ ਨਹੀਂ ਸੁਣ ਰਹੀ ,ਉਹ ਤਾਂ ਸਿਰਫ਼ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਚ ਲੱਗੀ ਹੋਈ ਹੈ ਪਰ ਪੰਜਾਬ ਦਾ ਕਿਸਾਨ ਅੱਜ ਜਾਗਰੂਕ ਹੈ ਅਤੇ ਉਸ ਨੂੰ ਪਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਿੱਲਾਂ ਨਾਲ ਭਵਿੱਖ ਵਿੱਚ ਕਿਸਾਨਾਂ ਦਾ ਕੀ ਹਸ਼ਰ ਹੋਵੇਗਾ। ਇਸ ਲਈ ਇਹ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਬਿੱਲਾਂ ਨੂੰ ਵਾਪਸ ਨਹੀਂ ਲਵੇਗੀ।ਇਸ ਮੌਕੇ ਡਾ ਮਝੈਲ ਸਿੰਘ, ਡਾ. ਮੋਹਨ ਸਿੰਘ ਮੱਲ੍ਹੀ, ਕੈਪਟਨ ਲਛਮਣ ਸਿੰਘ ਰੰਧਾਵਾ, ਕੇਵਲ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਰਮਾਕਾਤ, ਜਰਨੈਲ ਸਿੰਘ, ਪੰਜਾਬ ਸਿੰਘ, ਮਾਸਟ ਸਵਰਨ ਸਿੰਘ, ਮਲਕੀਤ ਸਿੰਘ, ਮਾਸਟਰ ਗੁਰਚਰਨ ਸਿੰਘ ਕਾਲਰਾ, ਰਣਜੀਤ ਸਿੰਘ, ਦਾਰਾ ਸਿੰਘ, ਜਗਜੀਤ ਸਿੰਘ, ਤਰਸੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News