ਕਿਸ਼ਨਗੜ੍ਹ ਚੌਂਕ ’ਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਧਰਨਾ

09/27/2021 11:50:53 AM

ਕਿਸ਼ਨਗੜ੍ਹ (ਬੈਂਸ)- ਪਿਛਲੇ ਦਿਨੀਂ ਕ੍ਰਿਸਾਨੀ ਸੰਘਰਸ਼ ਦੀ ਸਿਰਮੌਰ ਜੱਥੇਬੰਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਮਾਰੂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਭਾਰਤ ਬੰਦ ਦਾ ਸੱਦਾ ਦਿੱਤਾ ਸੀ।

PunjabKesari

ਉਸ ਦੇ ਤਹਿਤ ਚਲਦਿਆ ਅੱਜ ਸਵੇਰੇ ਹੀ ਦੋਆਬਾ ਕਿਸਾਨ ਵੈਲਫੇਅਰ ਕਮੇਟੀ ਰਜਿ. (ਜਲੰਧਰ) ਅਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ. (ਜਲੰਧਰ) ਵੱਲੋਂ ਆਪਣੇ-ਆਪਣੇ ਆਗੂਆਂ ਦੀ ਸਾਂਝੀ ਅਗਵਾਈ ’ਚ ਅਤੇ ਹਮ ਖਿਆਲੀ ਕਿਸਾਨਾਂ-ਮਜ਼ਦੂਰਾਂ ਨਾਲ ਮਿਲਕੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਂਕ ’ਚ ਵੱਖ-ਵੱਖ ਥਾਵਾਂ ’ਤੇ ਦੋ ਧਰਨੇ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਖੇਤੀਬਾੜੀ ਮਾਰੂ ਕਾਲੇ ਕਾਨੂੰਨ ਨਾ ਰੱਦ ਕਰਨ ਦੀ ਸੂਰਤ ’ਚ ਜਬਰਦਸਤ ਧਰਨਾ ਪ੍ਰਦਰਸ਼ਨ ਜਾਰੀ ਹਨ। ਜ਼ਿਕਰਯੋਗ ਹੈ ਕਿ ਉਕਤ ਦੋਵੇਂ ਕਿਸਾਨ ਹਿਤੈਸ਼ੀ ਜੱਥੇਬੰਦੀਆਂ ਵੱਲੋਂ ਐਮਰਜੈਂਸੀ ਸੇਵਾਵਾਂ ਦਾ ਪੂਰਨ ਸਤਿਕਾਰ ਕਰਕੇ ਉਨ੍ਹਾਂ ਬਹਾਲ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ : 'ਭਾਰਤ ਬੰਦ' ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ, ਤਸਵੀਰਾਂ 'ਚ ਵੇਖੋ ਹਾਲਾਤ

ਨੋਟ: ਖੇਤੀ ਕਾਨੂੰਨਾਂ ਦੇ ਵਿਰੋਧ ਵਿਕ ਕਿਸਾਨਾਂ ਵੱਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News