ਡੀ. ਸੀ. ਦਫ਼ਤਰ ਨੇੜੇ ਕਿਸਾਨ ਤੇ ਭਾਜਪਾ ਉਮੀਦਵਾਰ ਸੁਰਿੰਦਰ ਮਹੇ ਹੋਏ ਆਹਮੋ-ਸਾਹਮਣੇ

01/31/2022 3:55:49 PM

ਜਲੰਧਰ (ਜਤਿੰਦਰ ਚੋਪੜਾ)— ਪੁੱਡਾ ਕੰਪਲੈਕਸ ਨੇੜੇ ਡੀ. ਸੀ. ਦਫ਼ਤਰ ਦੇ ਕੋਲ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਕਿਸਾਨ ਅਤੇ ਭਾਜਪਾ ਦੇ ਉਮੀਦਵਾਰ ਸੁਰਿੰਦਰ ਮਹੇ ਆਹਮੋ-ਸਾਹਮਣੇ ਹੋ ਗਏ। ਦਰਅਸਲ ਕਿਸਾਨਾਂ ਵੱਲੋਂ ਡੀ.ਸੀ. ਦਫ਼ਤਰ ਦੇ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਉਥੇ ਮੰਗ ਪੱਤਰ ਦੇਣ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ਦਾ ਸਾਹਮਣਾ ਭਾਜਪਾ ਦੇ ਉਮੀਦਵਾਰ ਸੁਰਦਿੰਰ ਮਹੇ ਨਾਲ ਹੋ ਗਿਆ। ਵੱਡੀ ਗਿਣਤੀ ’ਚ ਮੌਜੂਦ ਕਿਸਾਨਾਂ ਨੇ ਇਸ ਦੌਰਾਨ ਭਾਜਪਾ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਦੋਵੇਂ ਸੀਟਾਂ ਤੋਂ ਸੀ. ਐੱਮ. ਚੰਨੀ ਨੂੰ ਹਰਾਏਗੀ ‘ਆਪ’

PunjabKesari

ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਮਾਹੌਲ ਨੂੰ ਸ਼ਾਂਤ ਕਰਵਾਇਆ ਗਿਆ ਅਤੇ ਸੁਰਿੰਦਰ ਮਹੇ ਨੂੰ ਕਮਰੇ ’ਚ ਬੰਦ ਕਰਕੇ ਕਿਸਾਨਾਂ ਤੋਂ ਬਚਾਇਆ ਗਿਆ। ਮੌਕੇ ’ਤੇ ਪਹੁੰਚੇ ਏ. ਡੀ. ਸੀ. ਅਮਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਕੋਲੋਂ ਮੰਗ ਪੱਤਰ ਲਿਆ ਗਿਆ ਹੈ ਅਤੇ ਮਾਹੌਲ ਨੂੰ ਵੀ ਸ਼ਾਂਤ ਕਰਵਾਇਆ ਗਿਆ ਹੈ। 

PunjabKesari

ਇਥੇ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਐੱਮ. ਐੈੱਸ. ਪੀ. ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਸਮੇਂ ਭਾਜਪਾ ਦੇ ਖ਼ਿਲਾਫ਼ ਧਰਨੇ ਦਿੱਤੇ ਜਾ ਰਹੇ ਹਨ। ਇਸੇ ਦਰਮਿਆਨ ਹੀ ਕਿਸਾਨਾਂ ਨੇ ਡੀ. ਸੀ. ਨੂੰ ਮੰਗ ਪੱਤਰ  ਸੌਂਪਿਆ ਹੈ, ਜਿਸ ’ਚ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਦੋਹਰਾਇਆ ਗਿਆ ਹੈ।   

ਇਹ ਵੀ ਪੜ੍ਹੋ:  ਕਬਾੜ ਚੁਗਣ ਵਾਲੀ ਬਜ਼ੁਰਗ ਬੀਬੀ ਨੂੰ ਕੁੱਟ-ਕੁੱਟ ਸਰੀਰ 'ਤੇ ਪਾਏ ਨੀਲ, ਝੋਲੇ ਦੀ ਤਲਾਸ਼ੀ ਲਈ ਤਾਂ ਖੁੱਲ੍ਹੀਆਂ ਅੱਖਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News