ਕਿਸਾਨ ਜੱਥੇਬੰਦੀਆਂ ਨੇ ਟਾਂਡਾ ਵਿਖੇ PM ਮੋਦੀ ਦਾ ਪੁਤਲਾ ਫੂਕ ਵੱਖ-ਵੱਖ ਥਾਵਾਂ 'ਤੇ ਕੀਤੀ ਨਾਅਰੇਬਾਜ਼ੀ

02/14/2022 5:41:23 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਕਿਸਾਨਾਂ ਨੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦੇ ਹੋਏ ਅੱਜ ਇਲਾਕੇ ਦੀਆਂ ਤਿੰਨ ਵੱਖ-ਵੱਖ ਥਾਂਵਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਆਜ਼ਾਦ ਕਿਸਾਨ ਕਮੇਟੀ ਦੋਆਬਾ ਵੱਲੋਂ ਬਲਾਕ ਪ੍ਰਧਾਨ ਦਿਲਬਾਗ ਸਿੰਘ ਗਿੱਲ ਸਹਿਬਾਜ਼ਪੁਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਚੌਂਕ ਟਾਂਡਾ ਵਿਖੇ ਕੀਤੇ ਰੋਸ ਵਿਖਾਵੇ ਦੌਰਾਨ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਗਿਆ। 

ਇਸ ਦੌਰਾਨ ਪ੍ਰਧਾਨ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਹੁਣ ਨਾ ਹੀ ਐੱਮ. ਐੱਸ. ਪੀ. ਬਾਰੇ ਕਾਨੂੰਨ ਬਣਿਆ ਹੈ ਨਾ ਤਾਂ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਹੋਏ ਹਨ ਅਤੇ ਨਾ ਹੀ ਲਖੀਮਪੁਰ ਖ਼ੀਰੀ ਦਾ ਇਨਸਾਫ਼ ਮਿਲਿਆ ਹੈ। ਇਸ ਮੌਕੇ ਹਰਨੇਕ ਸਿੰਘ, ਜਥੇਦਾਰ ਅਵਤਾਰ ਸਿੰਘ, ਮਲਕੀਤ ਸਿੰਘ ਢੱਟ, ਬਲਜੀਤ ਸਿੰਘ ਤੱਗੜ, ਸੁਖਵੀਰ ਸਿੰਘ ਚੌਹਾਨ, ਬਲਜੀਤ ਸਿੰਘ ਰੜਾ, ਸੁਖਵੀਰ ਸਿੰਘ ਸੁੱਖਾ ਨਰਵਾਲ, ਜੈ ਰਾਮ ਸਿੰਘ, ਹਰਭਜਨ ਸਿੰਘ ਸਹਿਬਾਜ਼ਪੁਰ, ਜੀਤਾ ਸਿੱਧੂ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ: PM ਮੋਦੀ ਦੀ ਰੈਲੀ ਨੂੰ ਲੈ ਕੇ ਜਲੰਧਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ ’ਤੇ ਫ਼ੋਰਸ ਤਾਇਨਾਤ

PunjabKesari

ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਜੁੜੇ ਕਿਸਾਨਾਂ ਨੇ ਟਾਂਡਾ ਹਸਪਤਾਲ ਚੌਂਕ ਵਿੱਚ ਜ਼ੋਨ ਟਾਂਡਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਹਰਦੀਪ ਖੁੱਡਾ, ਸੋਨੂ ਜਹੂਰਾ, ਅਵਤਾਰ ਸਿੰਘ,ਨਵਦੀਪ ਸਿੰਘ, ਜੀਤਾ ਸਿੱਧੂ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੰਤ ਬਾਬਾ ਪ੍ਰੇਮ ਸਿੰਘ ਜ਼ੋਨ ਦੇ ਮੈਂਬਰ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਫੱਤਾ ਕੁੱਲਾ, ਸਤਨਾਮ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਗੁਰਦੇਵ ਸਿੰਘ, ਮਲੂਕ ਸਿੰਘ ਨੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਿਆਸ ਦਰਿਆ ਦੇ ਪੁਲ 'ਤੇ ਪੀ. ਐੱਮ. ਮੋਦੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ: ਇੰਟਰਨੈਸ਼ਨਲ ਡਰੱਗ ਰੈਕੇਟ ਮਾਮਲਾ: ਸਾਬਕਾ ACP ਬਿਮਲਕਾਂਤ ਦੇ ਸਾਥੀ ਜੀਤਾ ਮੌੜ ਦੇ ਘਰੋਂ ਮਿਲੀ ਲੱਖਾਂ ਦੀ ਨਕਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News