ਦੋ ਜਿਲ੍ਹਿਆਂ ਦੇ ਹਜ਼ਾਰਾਂ ਕਿਸਾਨਾਂ ਦੇ ਜੱਥੇ ਟਾਂਡਾ ਤੋਂ ਦਿੱਲੀ ਕਿਸਾਨ ਅੰਦੋਲਨ ਲਈ ਹੋਏ ਰਵਾਨਾ

01/30/2021 2:03:30 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)- ਦਿੱਲੀ ਵਿੱਚ ਸ਼ਾਂਤਮਈ ਅੰਦੋਲਨ ਦੌਰਾਨ ਕਰਵਾਈ ਜਾ ਰਹੀ ਗੜਬੜੀ  ਅਤੇ ਜਬਰ ਕਾਰਨ ਕਿਸਾਨਾਂ ਵਿੱਚ ਗੁੱਸੇ ਦੀ ਲਹਿਰ ਹੈ। ਜਿਸ ਦੇ ਚਲਦਿਆਂ ਪਿਛਲੇ 12 ਘੰਟਿਆਂ ਵਿੱਚ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨਾਲ ਸੰਬੰਧਤ ਹਜ਼ਾਰਾਂ ਕਿਸਾਨ ਦਿੱਲੀ ਕੂਚ ਕਰ ਗਏ ਹਨ। 

ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੂਤਾਲਾ, ਪਰਮਜੀਤ ਸਿੰਘ ਭੁੱਲਾ ਜੋਨ ਟਾਂਡਾ ਪ੍ਰਧਾਨ, ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ ਫੱਤਾ ਕੁੱਲਾ, ਹਰਵਿੰਦਰ ਸਿੰਘ ਸੋਨੂ, ਗੁਰਪ੍ਰੀਤ ਸਿੰਘ ਝਾਂਸ ਆਦਿ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਹਿਲਾਂ ਜੱਥਾ ਬੀਤੀ ਰਾਤ ਟਾਂਡਾ ਦੇ ਸਰਕਾਰੀ ਹਸਪਤਾਲ ਚੋਂਕ ਤੋਂ ਰਵਾਨਾ ਹੋਇਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਵੱਲੋ ਭਾਜਪਾ ਅਤੇ ਆਰ. ਐੱਸ. ਐੱਸ. ਦੇ ਵਰਕਰਾਂ ਅਤੇ ਸਰਕਾਰੀ ਏਜੇਂਸੀਆਂ ਦੀ ਮਦਦ ਨਾਲ ਕੀਤੇ ਜਾ ਰਹੇ ਜਬਰ ਅਤੇ ਗੁੰਡਾਗਰਦੀ ਖ਼ਿਲਾਫ਼ ਰੋਸ ਵਿਖਾਵਾ ਕਰਦੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ :  ਸੁਖਜਿੰਦਰ ਰੰਧਾਵਾ ਦਾ ਮੋਦੀ ’ਤੇ ਨਿਸ਼ਾਨਾ, ਕਿਹਾ-ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਪਾਉਣ ਨੱਥ

PunjabKesari

ਇਸ ਦੌਰਾਨ ਬੁਲਾਰਿਆਂ ਨੇ ਆਖਿਆ ਸਰਕਾਰ ਜਿੰਨਾ ਅੰਨਦਾਤਿਆ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗੀ ਉਹ ਉੰਨੇ ਹੀ ਮਜ਼ਬੂਤ ਹੋਣਗੇ। ਇਸ ਮੌਕੇ ਦਲੇਰ ਸਿੰਘ, ਕੁਲਦੀਪ ਸਿੰਘ ਸਿੱਧੂ, ਹਨੀਫ਼ ਮੁਹਮੰਦ, ਮੰਨਾ ਸਿੰਘ, ਸਾਹਿਬ ਸਿੰਘ, ਸਤਵੰਤ ਸਿੰਘ, ਸਰਵਣ ਸਿੰਘ ਟਾਹਲੀ, ਨਵਦੀਪ ਸਿੰਘ ਬੱਬੂ, ਮੋਤਾ ਸਿੰਘ ਟਾਹਲੀ, ਰੇਸ਼ਮ ਸਿੰਘ, ਗੁਰਬਕਸ਼ ਸਿੰਘ, ਬਰਕਤ ਅਲੀ, ਹਾਜ਼ੀ ਦਲਵੀਰ ਮੌਜੂਦ ਸਨ | ਇਸੇ ਤਰਾਂ ਅੱਜ ਸਵੇਰੇ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਜੁੜੇ ਜਥੇਬੰਦੀ ਦੇ ਮੈਂਬਰ ਹਜ਼ਾਰਾਂ  ਕਿਸਾਨਾਂ ਦਾ ਜੱਥਾ ਦਾਣਾ ਮੰਡੀ ਟਾਂਡਾ ਤੋਂ ਦਿੱਲੀ ਰਵਾਨਾ ਹੋਇਆ। 

ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ: ਸਿੰਘੂ ਸਰਹੱਦ ਤੋਂ ਵਾਪਸ ਪਰਤ ਰਹੇ ਪਟਿਆਲਾ ਦੇ ਕਿਸਾਨ ਦੀ ਹਾਦਸੇ ’ਚ ਮੌਤ

 ਇਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਹੋਕਾ ਦਿੰਦੇ ਕਿਸਾਨ ਆਗੂਆਂ ਨੇ ਆਖਿਆ ਦਿੱਲੀ ਵਿੱਚ ਸਰਕਾਰੀ ਜਬਰ ਦੇ ਵਿਰੋਧ ਵਿੱਚ ਹੁਣ ਇੱਕ ਵਾਰ ਫਿਰ ਸੰਘਰਸ਼ ਤਿੱਖਾ ਕੀਤਾ ਜਾਵੇਗਾ ਅਤੇ ਹੁਣ ਵੱਖ ਵੱਖ ਸੂਬਿਆਂ ਤੋਂ ਲੱਖਾਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਇਸ ਮੌਕੇ ਬਾਬਾ ਫਤਿਹ ਸਿੰਘ ਸੋਸਾਇਟੀ ਨੇ ਕਿਸਾਨਾਂ ਲਈ ਲੰਗਰ ਲਾਇਆ।

ਇਸ ਮੌਕੇ ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ, ਗੁਰਬਖਸ਼ ਸਿੰਘ ਚੋਹਾਨ, ਜਸਵੀਰ ਸਿੰਘ ਚੋਹਾਨ, ਸੂਬੇਦਾਰ ਰਸ਼ਪਾਲ ਸਿੰਘ ਭਰਥ, ਤਰਲੋਕ ਸਿੰਘ, ਜਗਜੀਤ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਗੋਲੂਪੁਰ, ਦਰਸ਼ਨ ਸਿੰਘ ਰੰਧਾਵਾ, ਸਤਨਾਮ ਸਿੰਘ, ਰਵਿੰਦਰ ਸਿੰਘ ਖੁਜਾਲਾ ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ ਵੱਡਾ ਦਾਅਵਾ, ਦਿੱਲੀ ਪੁਲਸ ਵੱਲੋਂ ਚਲਾਈ ਗੋਲੀ ਨਾਲ ਹੋਈ ਸੀ ਨਵਰੀਤ ਸਿੰਘ ਦੀ ਮੌਤ


shivani attri

Content Editor

Related News