ਕਿਸਾਨ ਜੱਥੇਬੰਦੀਆਂ ਨੇ ਚੱਕਾ ਜਾਮ ਕਰਕੇ ਕੱਢੀ ਮੋਦੀ ਖ਼ਿਲਾਫ਼ ਰਜ ਕੇ ਭੜਾਸ

Saturday, Feb 06, 2021 - 03:21 PM (IST)

ਕਿਸਾਨ ਜੱਥੇਬੰਦੀਆਂ ਨੇ ਚੱਕਾ ਜਾਮ ਕਰਕੇ ਕੱਢੀ ਮੋਦੀ ਖ਼ਿਲਾਫ਼ ਰਜ ਕੇ ਭੜਾਸ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਕੁਲਦੀਸ਼,ਪੰਡਿਤ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਦਿੱਤੇ ਗਏ ਭਾਰਤ ਬੰਦ ਦੇ ਵਿਆਪਕ ਬੰਦ ਦੇ ਸੱਦੇ ਅਨੁਸਾਰ ਟਾਂਡਾ ਇਲਾਕੇ ਵਿੱਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ।  ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਟਾਂਡਾ-ਹੁਸ਼ਿਆਰਪੁਰ ਮਾਰਗ, ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ਅਤੇ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਆਵਾਜਾਈ ਰੋਕ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ‘ਚੱਕਾ ਜਾਮ’ ਨੂੰ ਜਲੰਧਰ ’ਚ ਭਰਵਾਂ ਹੁੰਗਾਰਾ, ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਲਗਾ ਕਿਸਾਨਾਂ ਦੇ ਹੱਕ ’ਚ ਡਟੇ ਬੱਚੇ

PunjabKesari

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ ’ਤੇ ਪੈਂਦੇ ਬਿਆਸ ਪੁਲ ਅਤੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪੈਂਦੇ ਅੱਡਾ ਗਰਨਾ ਸਾਹਿਬ ਵਿੱਚ ਆਵਾਜਾਈ ਰੋਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ੋਨ ਪ੍ਰਧਾਨ ਟਾਂਡਾ ਪਰਮਜੀਤ ਸਿੰਘ ਭੱਲਾ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਵਿਚ ਹਾਜ਼ਰ ਬੀਬੀਆਂ, ਕਿਸਾਨਾਂ ਅਤੇ ਬੱਚਿਆਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

PunjabKesari

ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਟਾਂਡਾ-ਹੁਸ਼ਿਆਰਪੁਰ ਮਾਰਗ ’ਤੇ ਪੈਂਦੇ ਅੱਡਾ ਬੁੱਲੋਵਾਲ ਵਿੱਚ ਆਵਾਜਾਈ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਸਿੰਘ ਧੂਤ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਚੱਕਾ ਜਾਮ ਕੀਤਾ ਗਿਆ। ਇਸੇ ਤਰ੍ਹਾਂ ਹੀ ਬੇਟ ਖੇਤਰ ਦੇ ਕਿਸਾਨਾਂ ਵੱਲੋਂ ਰੜਾ ਮੋੜ ’ਤੇ ਚੱਕਾ ਜਾਮ ਕਰਕੇ  ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ


author

shivani attri

Content Editor

Related News