ਜੀਓ ਟਾਵਰ ਨੂੰ ਬਿਜਲੀ ਕੁਨੈਕਸ਼ਨ ਦੇਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਪਹੁੰਚੀਆਂ ਥਾਣੇ

04/11/2021 1:31:14 PM

ਭੋਗਪੁਰ (ਰਾਜੇਸ਼ ਸੂਰੀ, ਰਾਣਾ ਭੋਗਪੁਰੀਆ)- ਥਾਣਾ ਭੋਗਪੁਰ ਹੇਠ ਪੈਂਦੇ ਪਿੰਡ ਸਨੌਰਾ ਵਿੱਚ ਰਿਲਾਇੰਸ ਕੰਪਨੀ ਦੀ ਇਕਾਈ ਜੀਓ ਮੋਬਾਇਲ ਦੇ ਲੱਗੇ ਟਾਵਰ ਨੂੰ ਬਿਜਲੀ ਮਹਿਕਮੇ ਵੱਲੋਂ ਕੁਨੈਕਸ਼ਨ ਦੇਣ ਦੇ ਵਿਰੋਧ ਵਿੱਚ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਝੰਡੇ ਹੇਠ ਭਾਰੀ ਗਿਣਤੀ ਵਿਚ ਕਿਸਾਨ ਅਤੇ ਪਿੰਡ ਸਨੌਰਾ ਵਾਸੀ ਥਾਣਾ ਭੋਗਪੁਰ ਪੁੱਜੇ। 

ਇਸ ਮੌਕੇ ਥਾਣਾ ਮੁਖੀ ਨਾਲ ਗੱਲ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਰਿਲਾਇੰਸ ਦੇ ਖ਼ਿਲਾਫ਼ ਅੰਦੋਲਨ ਕੀਤਾ ਜਾ ਰਿਹਾ ਹੈ। ਪਿੰਡ ਸਨੌਰਾ ਵਿੱਚ ਜੀਓ ਕੰਪਨੀ ਦਾ ਇਕ ਪੁਰਾਣਾ ਮੋਬਾਇਲ ਟਾਵਰ ਲੱਗਾ ਹੋਇਆ ਹੈ, ਜਿਸ ਨੂੰ ਬਿਜਲੀ ਕੁਨੈਕਸ਼ਨ ਦੇਣ ਲਈ ਬਿਜਲੀ ਮਹਿਕਮੇ ਵੱਲੋਂ ਆਪਣੇ ਕਰਮਚਾਰੀਆਂ ਦੀ ਇਕ ਟੀਮ ਭੇਜੀ ਗਈ ਸੀ, ਜਿਸ ਦਾ ਇਲਾਕੇ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।  ਇਸ ਦੇ ਵਿਰੋਧ ਦੇ ਚੱਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਭੋਗਪੁਰ ਡਿਵੀਜ਼ਨ ਵੱਲੋਂ ਥਾਣਾ ਭੋਗਪੁਰ ਵਿੱਚ ਜੀਓ ਟਾਵਰ ਨੂੰ ਬਿਜਲੀ ਕੁਨੈਕਸ਼ਨ ਦੇਣ ਸਮੇਂ ਸੁਰੱਖਿਆ ਦੀ ਮੰਗ ਕੀਤੀ ਗਈ ਸੀ। 

ਇਹ ਵੀ ਪੜ੍ਹੋ : ਜਲੰਧਰ: ਨਾਈਟ ਕਰਫ਼ਿਊ ਦੌਰਾਨ ਰੋਕਣ ’ਤੇ ਨੌਜਵਾਨਾਂ ਨੇ SHO ਦਾ ਚਾੜ੍ਹਿਆ ਕੁਟਾਪਾ, AK-47 ਖੋਹਣ ਦੀ ਕੀਤੀ ਕੋਸ਼ਿਸ਼

PunjabKesari

ਭੋਗਪੁਰ ਪੁਲਸ ਵੱਲੋਂ ਥਾਣੇਦਾਰ ਪਰਮਜੀਤ ਸਿੰਘ ਅਤੇ ਹੋਰ ਕਰਮਚਾਰੀਆਂ ਨੂੰ ਪਿੰਡ ਸਨੌਰਾ ਭੇਜਿਆ ਗਿਆ ਸੀ, ਜਿੱਥੇ ਪਿੰਡ ਸਨੌਰਾ ਵਿੱਚ ਕਿਸਾਨਾਂ ਦੇ ਵਿਰੋਧ ਦੇ ਚੱਲਦਿਆਂ ਥਾਣੇਦਾਰ ਵੱਲੋਂ ਕਿਸਾਨਾਂ ਨੂੰ ਥਾਣਾ ਭੋਗਪੁਰ ਦਾ ਅੱਜ ਦਾ ਸਮਾਂ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਸੁਲਿੰਦਰ ਸਿੰਘ ਢਿੱਲੋਂ ਸਕੱਤਰ ਸਿੰਘ ਅਤੇ ਹੋਰ ਕਿਸਾਨ ਆਗੂ ਭਾਰੀ ਗਿਣਤੀ ਵਿਚ ਕਿਸਾਨਾਂ ਨੂੰ ਨਾਲ ਲੈ ਕੇ ਥਾਣਾ ਭੋਗਪੁਰ ਪੁੱਜੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ਉਤੇ ਇਸ ਜੀਓ ਟਾਵਰ ਨੂੰ ਬਿਜਲੀ ਕੁਨੈਕਸ਼ਨ ਚਾਲੂ ਨਹੀਂ ਕਰਨ ਦੇਣਗੇ। ਸੀਨੀਅਰ ਕਿਸਾਨ ਆਗੂ ਬਲਜੀਤ ਸਿੰਘ ਬਿੱਲਾ ਸਨੋਰਾ ਨੇ ਕਿਹਾ ਹੈ ਕਿ ਜਦੋਂ ਤਕ ਦਿੱਲੀ ਵਿੱਚ ਚਲਦਿਆਂ ਕਿਸਾਨ ਅੰਦੋਲਨ ਖ਼ਤਮ ਨਹੀਂ ਹੁੰਦਾ ਤਦ ਤੱਕ ਰਿਲਾਇੰਸ ਕਿਤੇ ਭਾਜਪਾ ਦਾ ਵਿਰੋਧ ਇਸੇ ਤਰ੍ਹਾਂ ਚਲਦਾ ਰਹੇਗਾ ਪ੍ਰਸ਼ਾਸਨ। ਇਸ ਜੀਓ ਟਾਵਰ ਨੂੰ ਬਿਜਲੀ ਕੁਨੈਕਸ਼ਨ ਦੇਣ ਦੀ ਗਲਤੀ ਨਾ ਕਰੇ ਨਹੀਂ ਤਾਂ ਇਲਾਕੇ ਦਾ ਮਾਹੌਲ ਖ਼ਰਾਬ ਹੋਇਆ ਜਸਲੀਨ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। 

ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News