ਕਿਸਾਨਾਂ ਨੇ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕ ਕੀਤਾ ਰੋਸ ਜ਼ਾਹਰ

05/17/2021 4:09:52 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਟਾਂਡਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਪੁਤਲਾ ਫੂਕਦੇ ਹੋਏ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਟਾਂਡਾ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿੱਚ ਹੋਏ ਇਸ ਰੋਸ ਵਿਖਾਵੇ ਦੌਰਾਨ ਕਿਸਾਨਾਂ ਨੇ ਬੀਤੇ ਦਿਨ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਲਾਠੀਚਾਰਜ ਕਰਵਾ ਕੀਤੇ ਤਸ਼ੱਦਦ ਦਾ ਸਖ਼ਤ ਵਿਰੋਧ ਕਰਦੇ ਹੋਏ ਖੱਟੜ ਅਤੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ:  ਪੰਜਾਬ 'ਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਕੋਰੋਨਾ ਨੈਗੇਟਿਵ ਰਿਪੋਰਟ ਦੀ ਨਹੀਂ ਹੋ ਰਹੀ ਚੈਕਿੰਗ

ਇਸ ਮੌਕੇ ਪ੍ਰਧਾਨ ਭੁੱਲਾ, ਮਨਜੀਤ ਸਿੰਘ ਬੈਂਸਾ, ਪੰਮਾ ਮੁਲਤਾਨੀ, ਬੇਅੰਤ ਕੌਰ, ਗੁਰਬਖਸ਼ ਸਿੰਘ ਝਾਂਸ  ਨੇ ਆਖਿਆ ਕਿ ਮੋਦੀ ਅਤੇ ਉਸ ਦੀ ਜੁੰਡਲੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਨੂੰ ਜਬਰ ਅਤੇ ਧੱਕੇਸ਼ਾਹੀ ਨਾਲ ਖ਼ਤਮ ਕਰਨਾ ਚਾਹੁੰਦੀ ਹੈ ਪਰ ਕਿਸਾਨ ਇਸ ਧੱਕੇਸ਼ਾਹੀ ਦਾ ਮਜ਼ਬੂਤੀ ਨਾਲ ਜਵਾਬ ਦੇਣਗੇ ਅਤੇ ਉਨ੍ਹਾਂ ਦੀ ਲੜਾਈ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ:  ਜਲੰਧਰ: ਪਿਮਸ ਹਸਪਤਾਲ ਦੀ ਵੱਡੀ ਲਾਪਰਵਾਹੀ, ਮਹਿਲਾ ਮਰੀਜ਼ ਨੂੰ ਲਾਇਆ ਖ਼ਾਲੀ ਆਕਸੀਜਨ ਸਿਲੰਡਰ, ਹੋਈ ਮੌਤ

ਉਨ੍ਹਾਂ ਆਖਿਆ ਸਰਕਾਰ ਬਿਨ੍ਹਾਂ ਸ਼ਰਤ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰੇ। ਉਨ੍ਹਾਂ ਆਖਿਆ ਜੇਕਰ ਭਾਜਪਾ ਸਰਕਾਰ ਨੇ ਕਿਸਾਨਾਂ ਉਤੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ । ਕਿਸਾਨਾਂ ਨੇ ਇਸ ਵਿਖਾਵੇ ਦੌਰਾਨ ਰੋਸ ਮਾਰਚ ਕੱਢਦੇ ਹੋਏ ਸਰਕਾਰੀ ਹਸਪਤਾਲ ਨੇੜੇ ਪੈਂਦੇ ਚੌਂਕ ਆ ਕੇ ਖੱਟੜ ਦਾ ਪੁਤਲਾ ਫੂਕਿਆ। ਇਸ ਮੌਕੇ ਸਨੀ ਫੌਜੀ ਕਲੋਨੀ, ਰਿੰਕੂ ਰੜਾ, ਨਿਸ਼ਾਨ ਸਿੰਘ ਫੌਜੀ ਕਲੋਨੀ, ਨੂਰ ਮੁਹੰਮਦ, ਹਨੀਫ਼ ਮੁਹੰਮਦ, ਨਰਿੰਦਰ ਕੌਰ ਬਾਠ, ਨਵਦੀਪ ਸਿੰਘ, ਰੁਪਿੰਦਰ ਕੌਰ ਖੱਖ, ਸਰਬਜੀਤ ਕੌਰ ਚੌਹਾਨ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ:  ਕੋਰੋਨਾ ਸੰਕਟ ’ਚ ਡੇਰਾ ਬਿਆਸ ਬਣਿਆ ਮਸੀਹਾ, ਜਲੰਧਰ 'ਚ ਤਿਆਰ ਕੀਤਾ 120 ਬੈੱਡਾਂ ਵਾਲਾ ਆਈਸੋਲੇਸ਼ਨ ਸੈਂਟਰ

shivani attri

This news is Content Editor shivani attri