ਕਣਕ ਦੀ ਲਿਫਟਿੰਗ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਤੇ ਕਿਸਾਨਾਂ ਨੇ ਪ੍ਰਗਟਾਇਆ ਰੋਸ

05/05/2021 3:10:31 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਮਾਰਕੀਟ ਕਮੇਟੀ ਟਾਂਡਾ ਅਧੀਨ ਆਉਂਦੇ ਖਰੀਦ ਕੇਂਦਰ  ਘੋੜੇਵਾਹ‍ਾ ’ਚ ਖਰੀਦ ਏਜੰਸੀ ਮਾਰਕਫੈੱਡ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਪਿਛਲੇ ਕਈ ਦਿਨਾਂ ਤੋਂ ਨਾ ਹੋਣ ਤੋਂ ਦੁਖੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆਪਣੀ ਮੁਸ਼ਕਿਲ ਤੋਂ ਜਾਣੂ ਕਰਾਉਂਦਿਆਂ ਅਤੇ ਰੋਸ ਪ੍ਰਗਟ ਕਰਦਿਆਂ ਆੜ੍ਹਤੀਆਂ ਅਤੇ ਕਿਸਾਨਾਂ ਨੇ ਦੱਸਿਆ ਕਿ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਮਾਰਕਫੈੱਡ ਖਰੀਦ ਏਜੰਸੀ ਵੱਲੋਂ ਹੁਣ ਤਕ ਖਰੀਦ ਕੇਂਦਰ ਘੋੜੇਵਾਹਾ ’ਚ 40 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਕੀਤੀ ਗਈ ਹੈ ਪਰ ਉਸ ’ਚੋਂ ਸਿਰਫ਼  6 ਹਜ਼ਾਰ ਬੋਰੀ ਕਣਕ ਹੀ ਹੁਣ ਤੱਕ ਲਿਫਟਿੰਗ ਹੋਈ ਹੈ ਅਤੇ ਬਾਕੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਅਤੇ ਖਰੀਦ ਕੇਂਦਰ ’ਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ ਤੇ ਉਪਰੋਂ ਖ਼ਰਾਬ ਹੋ ਰਹੇ ਮੌਸਮ ਕਾਰਨ ਮੌਸਮ ਨੇ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਚਿੰਤਾਵਾਂ ’ਚ ਹੋਰ ਵਾਧਾ ਕਰ ਦਿੱਤਾ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਕਣਕ ਦੀ ਲਿਫਟਿੰਗ ਨਾ ਕੀਤੀ ਤਾਂ ਆੜ੍ਹਤੀ ਅਤੇ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਸਮੱਸਿਆ ਸਬੰਧੀ ਜਦੋਂ ਮਾਰਕਫੈੱਡ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ  ਐੱਫ. ਸੀ. ਆਈ. ਨੂੰ ਟਰਾਂਸਪੋਰਟ ਦੀ ਕਮੀ ਕਾਰਨ ਉਕਤ ਸਮੱਸਿਆ ਪੈਦਾ ਹੋਈ ਹੈ, ਜਿਸ ਦਾ ਜਲਦ ਹੀ ਹੱਲ ਕਰ ਲਿਆ ਜਾਵੇਗਾ।


Manoj

Content Editor

Related News