ਕਿਸਾਨਾਂ ਵੱਲੋਂ 26 ਦਾ ਟਰੈਕਟਰ ਮਾਰਚ ਹੋਵੇਗਾ ਇਤਿਹਾਸਕ: ਸੰਤ ਤੇਜਾ ਸਿੰਘ ਖੁੱਡਾ

Friday, Jan 08, 2021 - 04:29 PM (IST)

ਕਿਸਾਨਾਂ ਵੱਲੋਂ 26 ਦਾ ਟਰੈਕਟਰ ਮਾਰਚ ਹੋਵੇਗਾ ਇਤਿਹਾਸਕ: ਸੰਤ ਤੇਜਾ ਸਿੰਘ ਖੁੱਡਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢਿਆ ਜਾਣ ਵਾਲਾ ਟਰੈਕਟਰ ਮਾਰਚ ਇਤਿਹਾਸਕ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਿਰਮਲੇ ਸੰਪਰਦਾਇ ਨਾਲ ਸਬੰਧਤ ਨਿਰਮਲ ਪ੍ਰਾਚੀਨ ਮਹਾਂਮੰਡਲ ਦੇ ਕੌਮੀ ਪ੍ਰਧਾਨ ਅਤੇ ਡੇਰਾ ਗੁਰੂਸਰ ਖੁੱਡਾ (ਹੁਸ਼ਿਆਰਪੁਰ) ਦੇ ਮੁੱਖ ਸੇਵਾਦਾਰ ਉੱਘੇ ਕਿਸਾਨ ਸੰਤ ਬਾਬਾ ਤੇਜਾ ਸਿੰਘ ਜੀ ਨੇ ਗੱਲਬਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ : ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ

ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 3 ਮਹੀਨਿਆਂ ਤੋਂ ਲੈ ਕੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ  ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਪੂਰੇ ਦਿ੍ਰੜ ਹੌਂਸਲੇ ,ਆਸ ਅਤੇ ਨਿਸ਼ਚੇ ਅੰਦੋਲਨ ਚਲਾਇਆ ਹੋਇਆ ਹੈ ਅਤੇ ਇਸ ਅੰਦੋਲਨ ’ਚ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ। ਅੰਦੋਲਨ ’ਚ ਬਜ਼ੁਰਗ ਮਾਤਾਵਾਂ ਬੱਚੇ ਨੌਜਵਾਨ ਕੜਾਕੇ ਦੀ ਸਰਦੀ ਖ਼ਰਾਬ ਮੌਸਮ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹੋਏ ਆਪਣੀ ਹੱਕੀ ਮੰਗ ਦੋਹਰਾ ਰਹੇ ਹਨ ਪਰ ਸਰਕਾਰ ਵੱਲੋਂ ਲੋਕ ਵਿਰੋਧੀ ਇਹ ਕਾਨੂੰਨ ਰੱਦ ਕਰਨ ਲਈ ਅਜੇ ਤੱਕ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਸਰਕਾਰ ਪ੍ਰਤੀ ਲੋਕਾਂ ਦਾ ਰੋਸ ਲਗਾਤਾਰ ਵਧ ਰਿਹਾ ਹੈ।

ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਉਨ੍ਹਾਂ ਹੋਰ ਕਿਹਾ ਕਿ ਇਤਿਹਾਸ ਪਹਿਲਾਂ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪੰਜਾਬੀ ਉਹ ਕੌਮ ਹੈ ਜੋ ਹਰ ਵੇਲੇ ਸਰਬੱਤ ਦਾ ਭਲਾ ਮੰਗਦੀ ਹੈ ਅਤੇ ਅਜਿਹੇ ਕਾਰਜ ਵੀ ਕੀਤੇ ਹਨ, ਜਿਸ ਨਾਲ ਜਿਸ ਦੀ ਕਿਧਰੇ ਮਿਸਾਲ ਨਹੀਂ ਮਿਲਦੀ ਗੁਰੂਆਂ ਅਤੇ ਰਹਿਬਰਾਂ ਦੀ ਪ੍ਰੇਰਨਾ ਸਦਕਾ ਪੰਜਾਬੀ ਕੌਮ ਜੇਕਰ ਦੂਜੇ ਧਰਮਾਂ ਅਤੇ ਦੂਸਰਿਆਂ ਦੀ ਖ਼ਾਤਰ ਲੜ ਸਕਦੀ ਹੈ ਤਾਂ ਆਪਣੇ ਲਈ ਕਿਉਂ ਨਹੀਂ ਲੜ ਸਕਦੀ। ਉਨ੍ਹਾਂ ਇਸ ਮੌਕੇ ਹੋਰ ਕਹਿ ਕੇ ਕੇਂਦਰ ਸਰਕਾਰ ਨੂੰ ਕੱਲ੍ਹ ਹੋਏ ਟਰੈਕਟਰ ਮਾਰਚ ਤੋਂ ਇਹ ਸਮਝ ਲੈਣਾ ਚਾਹੀਦਾ ਹੈ ਕਿ 26 ਜਨਵਰੀ ਨੂੰ ਲਾਲ ਕਿਲੇ ਨਜ਼ਦੀਕ ਕੀਤਾ ਜਾਣਾ ਵਾਲਾ ਟਰੈਕਟਰ ਮਾਰਚ ਇਤਿਹਾਸਕ ਹੋਵੇਗਾ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਤਿਆਰੀਆਂ ਹੁਣ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਹ ਖੇਤੀ ਬਾਰੂਦੀ ਕਾਨੂੰਨ ਜਲਦ ਤੋਂ ਜਲਦ ਵਾਪਸ ਲਏ ਜਾਣ। ਇਸ ਮੌਕੇ ਉਨ੍ਹਾਂ ਨਾਲ ਮਹੰਤ ਸੁਖਵੰਤ ਸਿੰਘ ਜਲੰਧਰ, ਸੇਵਾਦਾਰ ਸੁਖਜੀਤ ਸਿੰਘ ਖੁੱਡਾ, ਦਿਲਦਾਰ ਸਿੰਘ ਨੀਟਾ, ਰਵਿੰਦਰ ਸਿੰਘ, ਨਰਿੰਦਰ ਸਿੰਘ, ਲਸ਼ਕਰ ਸਿੰਘ ਆਦਿ ਵੀ ਹਾਜ਼ਰ ਸਨ।  

ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

shivani attri

Content Editor

Related News