ਟਾਂਡਾ ਵਿਖੇ ਕਿਸਾਨਾਂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ
Saturday, Sep 11, 2021 - 03:49 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ)- ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਲਾ ਕੇ ਬੈਠੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਅੱਜ ਹਾਈਵੇਅ ਤੋਂ ਲੰਘ ਰਹੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਦੀ ਅਗਵਾਈ ਵਿਚ ਪੁਲਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ।
ਇਹ ਵੀ ਪੜ੍ਹੋ: ਫਰੈਂਡਜ਼ ਕਾਲੋਨੀ ਦੇ ਬਹੁ-ਚਰਚਿਤ ਰਾਣਾ ਜੋੜੇ ਦੇ ਖ਼ੁਦਕੁਸ਼ੀ ਕੇਸ ’ਚ ਕਾਂਗਰਸੀ ਆਗੂ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਜਥੇਬੰਦੀ ਨਾਲ ਜੁੜੇ ਕਿਸਾਨ ਆਗੂਆਂ ਸਤਪਾਲ ਸਿੰਘ ਮਿਰਜਾਪੁਰ ਪ੍ਰਿਤਪਾਲ ਸਿੰਘ ਪ੍ਰਿਥਪਾਲ ਸਿੰਘ ਸਿੰਘ ਗੁਰਾਇਆ ਗੁਰਮਿੰਦਰ ਸਿੰਘ ਰਤਨ ਸਿੰਘ ਖੋਖਰ ਦਵਿੰਦਰ ਸਿੰਘ ਮੂਨਕ ਅਤੇ ਹੋਰਨਾਂ ਆਗੂਆਂ ਨੇ ਆਖਿਆ ਕਿ ਇਸੇ ਤਰ੍ਹਾਂ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਖੇਤੀ ਉਨ੍ਹਾਂ ਖ਼ਿਲਾਫ਼ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਹੋਰ ਤੀਜਾ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨੂਰਮਹਿਲ 'ਚ ਖ਼ੂਨ ਨਾਲ ਲਥਪਥ ਮਿਲੀ ਔਰਤ ਦੀ ਲਾਸ਼, ਪੁੱਤ ਤੇ ਨੂੰਹ 'ਤੇ ਕਤਲ ਦਾ ਸ਼ੱਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ