ਕਿਸਾਨਾਂ ਨੇ ਹੰਸਰਾਜ ਹੰਸ ਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਦੇ ਘਰਾਂ ਦਾ ਕੀਤਾ ਘਿਰਾਓ

12/27/2020 11:37:07 AM

ਜਲੰਧਰ (ਗੁਲਸ਼ਨ)— ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਸੰਸਦ ਮੈਂਬਰ ਹੰਸਰਾਜ ਹੰਸ ਅਤੇ ਨਾਰਥ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਦੇ ਘਰਾਂ ਦਾ ਘਿਰਾਓ ਕੀਤਾ। ਅਹਿਤਿਆਤ ਵਜੋਂ ਪ੍ਰਸ਼ਾਸਨ ਨੇ ਭੰਡਾਰੀ ਦੇ ਘਰ ਦੇ ਬਾਹਰ ਭਾਰੀ ਪੁਲਸ ਤਾਇਨਾਤ ਕਰ ਕੇ ਬੈਰੀਕੇਡਿੰਗ ਕਰਕੇ ਰਸਤਾ ਰੋਕ ਦਿੱਤਾ ਸੀ ਤਾਂ ਕਿ ਕੋਈ ਵੀ ਉਨ੍ਹਾਂ ਦੇ ਘਰ ਵੱਲ ਨਾ ਵਧ ਸਕੇ।

ਜਲੰਧਰ ਦੇ ਅਮਨ ਨਗਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਲਲਕਾਰੇ ਮਾਰ ਭੰਨੇ ਗੱਡੀਆਂ ਦੇ ਸ਼ੀਸ਼ੇ

PunjabKesari

ਕਿਸਾਨਾਂ ਨੇ ਪਹਿਲਾਂ ਹੰਸਰਾਜ ਹੰਸ ਅਤੇ ਫਿਰ ਭੰਡਾਰੀ ਦੇ ਘਰ ’ਤੇ 2 ਘੰਟੇ ਤੱਕ ਭਾਜਪਾ ਨੇਤਾਵਾਂ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਯੂਨੀਅਨ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਂਦਾ ਰਹੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ। 
ਇਸ ਤੋਂ ਬਾਅਦ ਉਨ੍ਹਾਂ ਨੇ ਭੰਡਾਰੀ ਦੇ ਘਰ ਦੇ ਬਾਹਰ ਹੀ ਸੜਕ ’ਤੇ ਬੈਠ ਕੇ ਲੰਗਰ ਵੀ ਛਕਿਆ। ਲੰਗਰ ਦਾ ਇੰਤਜ਼ਾਮ ਕਾਰਸੇਵਾ ਕਰ ਰਹੇ ਨੌਜਵਾਨਾਂ ਵੱਲੋਂ ਕੀਤਾ ਗਿਆ। ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਕਾਰਣ ਉਥੇ ਮਾਹੌਲ ਹਫੜਾ-ਦਫੜੀ ਵਾਲਾ ਬਣ ਗਿਆ ਸੀ।

ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਨੂੰ ਬਣਦਾ ਅਸਲ ਸਨਮਾਨ ਦੇਣਾ ਭੁੱਲਿਆ ਜਲੰਧਰ ਨਗਰ ਨਿਗਮ, ਜਾਣੋ ਕਿਵੇਂ

PunjabKesari

ਵਰਣਨਯੋਗ ਹੈ ਕਿ ਇਕ ਦਿਨ ਪਹਿਲਾਂ ਕਿਸਾਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮਨਾ ਰਹੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਵੀ ਘਿਰਾਓ ਕੀਤਾ ਸੀ। ਇਸ ਦੌਰਾਨ ਪੁਲਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ ਸੀ। ਇਸ ਤੋਂ ਇਲਾਵਾ ਕੈਂਟ ਖੇਤਰ ਵਿਚ ਇਕ ਪੈਲੇਸ ਵਿਚ ਚੱਲ ਰਹੇ ਭਾਜਪਾ ਦੇ ਇਕ ਪ੍ਰੋਗਰਾਮ ਦੌਰਾਨ ਅਤੇ ਸਰਕੂਲਰ ਰੋਡ ਸਥਿਤ ਭਾਜਪਾ ਦਫਤਰ ਦੇ ਬਾਹਰ ਵੀ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ : ਦੁੱਖ ਭਰੀ ਖ਼ਬਰ: ਦਿੱਲੀ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨਾਂ ਨੂੰ ਸਿਆਸੀ ਲਾਭ ਲੈਣ ਲਈ ਕੀਤਾ ਜਾ ਰਿਹੈ ਗੁੰਮਰਾਹ : ਭੰਡਾਰੀ
ਇਸ ਦੌਰਾਨ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੇ ਕਿਹਾ ਕਿ ਕਿਸਾਨਾਂ ਨਾਲ ਸਾਡਾ ਦਿਲ ਦਾ ਰਿਸ਼ਤਾ ਹੈ। ਅਸੀਂ ਚਾਹੁੰਦੇ ਹਾਂ ਕਿ ਰਿਸ਼ਤਾ ਹੋਰ ਮਜ਼ਬੂਤ ਹੋਵੇ ਪਰ ਕੁਝ ਲੋਕ ਸਿਆਸੀ ਲਾਭ ਲੈਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨਾ ਪ੍ਰਦਰਸ਼ਨ ਖਤਮ ਕਰ ਕੇ ਖੱੁਲ੍ਹੇ ਮਨ ਨਾਲ ਕੇਂਦਰ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਜਿਨ੍ਹਾਂ ਮੁੱਦਿਆਂ ’ਤੇ ਇਤਰਾਜ਼ ਸੀ, ਕੇਂਦਰ ਵੱਲੋਂ ਉਨ੍ਹਾਂ ’ਤੇ ਸੋਧ ਕਰਨ ਦਾ ਵਾਰ-ਵਾਰ ਭਰੋਸਾ ਦਿੱਤਾ ਜਾ ਰਿਹਾ ਹੈ। ਭੰਡਾਰੀ ਨੇ ਕਿਹਾ ਕਿ ਕਿਸਾਨ ਸਾਡੇ ਪੰਜਾਬੀ ਭਰਾ ਹਨ। ਕਿਸਾਨ ਭਰਾਵਾਂ ਨੂੰ ਅੰਦੋਲਨ ਖਤਮ ਕਰ ਕੇ ਆਪਣੇ ਘਰਾਂ ਨੂੰ ਵਾਪਸ ਆਉਣਾ ਚਾਹੀਦਾ ਹੈ ਤਾਂ ਕਿ ਦੇਸ਼ ਖੁਸ਼ਹਾਲੀ ਵੱਲ ਵਧ ਸਕੇ। ਅਸੀਂ ਕਿਸਾਨਾਂ ਦੇ ਨਾਲ ਹਾਂ। ਉਨ੍ਹਾਂ ਦੀ ਹਰ ਗੱਲ ਕੇਂਦਰ ਸਰਕਾਰ ਸੁਣਨ ਲਈ ਤਿਆਰ ਹੈ। ਪ੍ਰਧਾਨ ਮੰਤਰੀ ਵਾਰ-ਵਾਰ ਇਸ ਗੱਲ ਦਾ ਖੁਦ ਜ਼ਿਕਰ ਕਰ ਰਹੇ ਹਨ।

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News