ਨਕੋਦਰ ਥਾਣੇ ’ਚ ਨੌਜਵਾਨ ਵਿਰੁੱਧ ਸ਼ਿਕਾਇਤ ਦੇਣ ਪੁੱਜੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

01/02/2021 3:13:12 PM

ਨਕੋਦਰ (ਪਾਲੀ)—ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ’ਚ ਕਿਸਾਨ ਅੰਦੋਲਨ ਕਰ ਰਹੇ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲੇ ਨਕੋਦਰ ਦੇ ਇਕ ਵਿਅਕਤੀ ਖ਼ਿਲਾਫ਼ ਇਲਾਕੇ ਦੇ ਕਿਸਾਨਾਂ ਅਤੇ ਜਥੇਬੰਦੀਆਂ ਵੱਲੋਂ ਸਿਟੀ ਥਾਣੇ ’ਚ ਸ਼ਿਕਾਇਤ ਦੇ ਕੇ ਉਕਤ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤ ਗਈ। ਇਸ ਦੌਰਾਨ ਮਾਹੌਲ ਵੀ ਤਣਾਅਪੂਰਨ ਰਿਹਾ।

ਇਹ ਵੀ ਪੜ੍ਹੋ : ਤੀਕਸ਼ਣ ਸੂਦ ਦੇ ਘਰ ਮੂਹਰੇ ਗੋਹਾ ਸੁੱਟਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਦਾ ਵਿਰੋਧ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ, ਹਲਕਾ ਨਕੋਦਰ ਦੇ ਪ੍ਰਧਾਨ ਹਰਕੰਵਲ ਸਿੰਘ ਮੁੱਧ, ਕਿਸਾਨ ਆਗੂ ਜਸਬੀਰ ਸਿੰਘ ਬੱਲ ਦੀ ਹਾਜ਼ਰੀ ’ਚ ਸਿਟੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਬੱਲ ਨੌਂ ਨੇ ਦੱਸਿਆ ਕਿ ਉਹ ਆਪਣੇ ਕੰਮਕਾਰ ਸਬੰਧੀ ਨਕੋਦਰ ਆਇਆ ਸੀ। ਇਸ ਦੌਰਾਨ ਲਾਲੀ ਵਾਸੀ ਨਕੋਦਰ ਫੋਨ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਬੋਲ ਰਿਹਾ ਸੀ। 

ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ 'ਤੇ ਤਿੱਖਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਜਦੋਂ ਮੈਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਮੇਰੇ ਨਾਲ ਵੀ ਗਾਲੀ ਗਲੋਚ ਕੀਤਾ। ਪੁਲਸ ਨੂੰ ਸ਼ਿਕਾਇਤ ਦੇ ਕੇ ਉਕਤ ਵਿਅਕਤੀ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਸ਼ਿਕਾਇਤ ਦੇਣ ਉਪਰੰਤ ਵੱਡੀ ਗਿਣਤੀ ’ਚ ਆਏ ਇਲਾਕੇ ਦੇ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਥਾਣੇ ’ਚ ਨਾਅਰੇਬਾਜ਼ੀ ਕੀਤੀ। ਉਧਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਨੇ ਭੜਕੇ ਕਿਸਾਨਾਂ ਨੂੰ ਸ਼ਾਂਤ ਕਰਦੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । 

ਮੈਂ ਕਿਸਾਨਾਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਨਹੀਂ ਵਰਤੀ :ਲਾਲੀ ਕਾਲੜਾ 
ਇਸ ਮਾਮਲੇ ਸਬੰਧੀ ਜਦੋਂ ਨਕੋਦਰ ਵਾਸੀ ਲਾਲੀ ਕਾਲੜਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਕੋਈ ਗ਼ਲਤ ਸ਼ਬਦਾਵਲੀ ਨਹੀਂ ਵਰਤੀ ਉਕਤ ਵਿਅਕਤੀ ਜਾਣਬੁੱਝ ਕੇ ਮਾਮਲੇ ਨੂੰ ਭੜਕਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 

ਇਹ ਵੀ ਪੜ੍ਹੋ : ਸੰਤੋਖ ਚੌਧਰੀ ਨੇ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ, ਰੱਖੀ ਇਹ ਖ਼ਾਸ ਮੰਗ


shivani attri

Content Editor

Related News