ਫਿਰ ਜਲੰਧਰ ਦਾ ਇਹ ਨੈਸ਼ਨਲ ਹਾਈਵੇਅ ਹੋ ਗਿਆ ਜਾਮ, ਆਵਾਜਾਈ ਠੱਪ, ਯਾਤਰੀ ਪਰੇਸ਼ਾਨ
Monday, Oct 21, 2024 - 01:22 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਪੀ. ਏ. ਪੀ. ਨੈਸ਼ਨਲ ਹਾਈਵੇਅ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਸੜਕ ਵਿਚਾਲੇ ਕਿਸਾਨਾਂ ਵੱਲੋਂ ਲਾਏ ਧਰਨੇ ਦੌਰਾਨ ਆਵਾਜਾਈ ਵਿਚ ਭਾਰੀ ਪਰੇਸ਼ਾਨੀ ਦਾ ਸਾਹਮਣੇ ਕਰਨਾ ਪੈ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰੇ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਯੂਨੀਅਨ ਵੱਲੋਂ ਤਿੰਨ ਦਿਨ ਪਹਿਲਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਮੰਗ-ਪੱਤਰ ਦਿੱਤਾ ਗਿਆ ਸੀ, ਜਿਸ ਵਿਚ ਮੰਡੀਆਂ ’ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਅਤੇ ਕਿਸਾਨਾਂ ਨੂੰ ਡੀ. ਏ. ਪੀ. ਖਾਦ ਨਾ ਮਿਲਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਕਾਰਨ ਕਿਸਾਨਾਂ ਨੂੰ 21 ਅਕਤੂਬਰ ਨੂੰ ਨੈਸ਼ਨਲ ਹਾਈਵੇਅ (ਜਲੰਧਰ-ਲੁਧਿਆਣਾ ਰੋਡ) ’ਤੇ ਮੈਕਡੋਨਲਡਜ਼ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ
ਉਥੇ ਹੀ ਬਲਬੀਰ ਸਿੰਘ ਰਾਜੇਵਾਲ ਵੱਲੋਂ ਕਿਹਾ ਕਿ ਗਿਆ ਹੈ ਕਿ ਜਿਹੜੇ ਲੋਕ ਸਾਡੀ ਗੱਲ ਨਹੀਂ ਮੰਨ ਰਹੇ ਹਨ, ਉਨ੍ਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਰਕਾਰ ਨੂੰ 4 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਸੀ ਪਰ ਅੱਜ ਦੂਜੇ ਦਿਨ ਹੀ ਕਿਸਾਨਾਂ ਨੇ ਧਰਨਾ ਦੇ ਦਿੱਤਾ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਹੀ ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿਚ ਸਰਕਾਰ ਵੱਲੋਂ ਦੋ ਦਿਨ ਦਾ ਸਮਾਂ ਮੰਗਿਆ ਗਿਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਲਿਫ਼ਟਿੰਗ ਸਬੰਧੀ ਭਰੋਸਾ ਦਿੱਤਾ ਗਿਆ ਸੀ ਪਰ ਬਾਵਜੂਦ ਇਸ ਦੇ ਕਿਸਾਨਾਂ ਵੱਲੋਂ ਉਕਤ ਧਰਨਾ ਲਗਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਜਥੇਦਾਰ ਜੰਡਿਆਲਾ ਨੇ ਵੀ ਦੱਸਿਆ ਕਿ ਡੀ. ਏ. ਪੀ. ਖਾਦ ਦੇ ਮਾਮਲੇ ਸਬੰਧੀ ਖੇਤੀਬਾੜੀ ਅਧਿਕਾਰੀ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀ. ਏ. ਪੀ. ਖਾਦ ਨਾ ਮਿਲਣ ਕਾਰਨ ਦੋਆਬਾ ਖੇਤਰ ਵਿਚ ਸਾਰੇ ਕਿਸਾਨਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਸੁਖਜਿੰਦਰ ਸਿੰਘ ਡਰੋਲੀ, ਹਰਵਿੰਦਰ ਸਿੰਘ ਢੰਡੋਰ, ਬਲਜੀਤ ਸਿੰਘ ਮਾਹਲ, ਨਰਿੰਦਰ ਸਿੰਘ ਅੱਪਰਾ, ਸੰਦੀਪ ਸਿੰਘ ਕੰਗ ਜਗੀਰ, ਮਨਜਿੰਦਰ ਸਿੰਘ ਨਕੋਦਰ, ਮਨਜੀਤ ਸਿੰਘ ਖੁਰਸੈਦਪੁਰ, ਹਰਪਾਲ ਸਿੰਘ ਢੰਡੋਰ, ਤੀਰਥ ਸਿੰਘ ਬਸੀ ਫਿਲੌਰ, ਅਵਤਾਰ ਸਿੰਘ ਨਰੰਗਪੁਰ, ਲਖਵਿੰਦਰ ਸਿੰਘ ਮੋਤੀਪੁਰ, ਪਰਮਜੀਤ ਸਿੰਘ ਜੰਡਿਆਲਾ ਅਤੇ ਜਗਰੂਪ ਸਿੰਘ ਵੀ ਹਾਜ਼ਰ ਹਨ।
ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ