DC ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ, ਅੰਦੋਲਨ ਦੀ ਦਿੱਤੀ ਚੇਤਾਵਨੀ

05/09/2022 1:54:29 PM

ਜਲੰਧਰ (ਸੋਨੂੰ, ਚੋਪੜਾ) : ਪੰਜਾਬ ਭਰ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਧਰਨੇ ਦਿੱਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂਅੱਜ ਜਲੰਧਰ ਦੇ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਡੀ. ਸੀ. ਦਫ਼ਤਰ ਨੂੰ ਜਾਣ ਵਾਲੀ ਸੜਕ ਨੂੰ ਧਰਨਾਕਾਰੀਆਂ ਨੇ ਜਾਮ ਕਰ ਦਿੱਤਾ। ਸਰਕਾਰ ਨੇ ਝੋਨੇ ਦੀ ਬੀਜਾਈ 24 ਜੂਨ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਮਾਮਲੇ ’ਤੇ ਕਿਸਾਨਾਂ ਦਾ ਕਹਿਣਾ ਹੈ ਕਿ ਹਰ ਸਾਲ 10 ਜੂਨ ਤੋਂ ਝੋਨਾ ਬੀਜਿਆ ਜਾਂਦਾ ਹੈ, ਸਰਕਾਰ ਨੂੰ ਇਸ ਨਾਲ ਛੇੜਛਾੜ ਨਹੀਂ ਕਰਨੀ ਚਾਹੀਦੀ। ਕਿਸਾਨਾਂ ਨੂੰ 10 ਜੂਨ ਤੋਂ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ।

ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਪੰਜਾਬ ’ਚ ਨਰਮੇ ਅਤੇ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ। ਬਹੁਤੇ ਕਿਸਾਨਾਂ ਦੀ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ ਅਤੇ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਹੈ। ਇਸ ਸਬੰਧੀ ਉਨ੍ਹਾਂ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਕਰਦੀ ਤਾਂ ਅੰਦੋਲਨ ਜਾਰੀ ਰਹੇਗਾ। 

Manoj

This news is Content Editor Manoj