ਕਿਸਾਨਾਂ ਨੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

Monday, Sep 12, 2022 - 01:19 PM (IST)

ਕਿਸਾਨਾਂ ਨੇ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ਭੁਲੱਥ (ਰਜਿੰਦਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਗਿਆ। 

PunjabKesari
ਦੱਸ ਦਈਏ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਭੁਲੱਥ ਨੇੜਲੇ ਪਿੰਡ ਰਾਮਗੜ੍ਹ ਵਿਖੇ ਹੈ, ਜਿੱਥੇ ਅੱਜ ਦੁਪਹਿਰ ਕਰੀਬ ਬਾਰਾਂ ਵਜੇ ਪਹੁੰਚੇ ਕਿਸਾਨਾਂ ਵੱਲੋਂ ਧਰਨਾ ਆਰੰਭ ਕਰ ਦਿੱਤਾ ਗਿਆ। ਜਿੱਥੇ ਹਾਲੇ ਵੀ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਸੁਖਪਾਲ ਸਿੰਘ ਖਹਿਰਾ ਪੰਜਾਬ ਪੱਧਰ ਦੇ ਮੁੱਦੇ ਚੁੱਕਦੇ ਹਨ ਤੇ ਸਾਡੀ ਮੰਗ ਹੈ ਕਿ ਉਹ ਸਾਡੇ ਹਲਕਾ ਭੁਲੱਥ ਦੇ ਮੁੱਦਿਆਂ ਨੂੰ ਵੀ ਜ਼ੋਰਦਾਰ ਢੰਗ ਨਾਲ ਵਿਧਾਨ ਸਭਾ ਵਿਚ ਉਠਾਉਣ। ਇਸ ਦੌਰਾਨ ਆਪਣੇ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੁਖਪਾਲ ਖਹਿਰਾ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼
PunjabKesari

ਇਹ ਵੀ ਪੜ੍ਹੋ: ਜਲੰਧਰ ਵਿਖੇ ਚਰਚ 'ਚ 4 ਸਾਲਾ ਬੱਚੀ ਦੀ ਮੌਤ ਹੋਣ 'ਤੇ ਹੰਗਾਮਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News