ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ''ਚ ਰੋਕੀਆਂ ਗਈਆਂ ਰੇਲਾਂ

10/18/2021 1:38:45 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸੂਬਾਈ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਅਤੇ ਰੇਲ ਪਟੜੀ 'ਤੇ ਧਰਨਾ ਲਗਾ ਕੇ ਰੇਲਾਂ ਰੋਕੀਆਂ ਗਈਆਂ।

PunjabKesari

ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਯੂ. ਪੀ. ਦੀ ਯੋਗੀ ਸਰਕਾਰ ਖ਼ਿਲਾਫ਼ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਪੁਸ਼ਪਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ਼ਾਮ ਤੱਕ ਰੇਲਾਂ ਰੋਕੂ ਅੰਦੋਲਨ ਜਾਰੀ ਰਹੇਗਾ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

ਇਹ ਵੀ ਪੜ੍ਹੋ: ਜਲੰਧਰ ’ਚ ਰੇਲ ਰੋਕੋ ਅੰਦੋਲਨ ਜਾਰੀ, ਕਿਸਾਨਾਂ ਨੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News