ਗੁ. ਸ੍ਰੀ ਬੇਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਵੱਡਾ ਜਥਾ ਦਿੱਲੀ ਰਵਾਨਾ

01/25/2021 6:16:45 PM

ਸੁਲਤਾਨਪੁਰ ਲੋਧੀ (ਸੋਢੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਵੱਡਾ ਜਥਾ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਸੋਮਵਾਰ ਸਵੇਰ ਰਵਾਨਾ ਹੋਇਆ। ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਜਥੇ ਨੂੰ ਵਿਸ਼ੇਸ਼ ਟਰੱਕ ਰਾਹੀਂ ਦਿੱਲੀ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿਚ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਸਮੇਂ ਉਕਤ ਮੁਲਾਜ਼ਮ ਸ਼ਾਮਲ ਹੋਣਗੇ ਤੇ ਕਿਸਾਨ ਅੰਦੋਲਨ ਦੀ ਸਫਲਤਾ ਲਈ ਸ਼ਾਂਤਮਈ ਸ਼ੰਘਰਸ਼ ਕਰਨਗੇ।

ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

ਇਸ ਸਮੇਂ ਭੇਜੇ ਗਏ ਜਥੇ ’ਚ ਜਥੇ. ਅਮਨਪ੍ਰੀਤ ਸਿੰਘ ਬੂਲੇ, ਪਰਮਜੀਤ ਸਿੰਘ, ਜਗਤਾਰ ਸਿੰਘ, ਹੁਸ਼ਿਆਰ ਸਿੰਘ, ਜਥੇ. ਸਰਵਣ ਸਿੰਘ ਚੱਕਾਂ, ਹੀਰਾ ਸਿੰਘ, ਓਂਕਾਰ ਸਿੰਘ, ਲਖਵੀਰ ਸਿੰਘ ਗ੍ਰੰਥੀ, ਵਿਜੇ ਕੁਮਾਰ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ, ਪ੍ਰਲਾਦ ਸਿੰਘ, ਜਗਦੀਸ਼ ਸਿੰਘ ਦੀਸ਼ਾ, ਸੁਖਵਿੰਦਰ ਸਿੰਘ, ਲਖਵੀਰ ਸਿੰਘ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ:  ਟਰੈਕਟਰ ਪਰੇਡ ਤੋਂ ਪਹਿਲਾਂ ਆਈ ਮੰਦਭਾਗੀ ਖ਼ਬਰ, ਸੰਘਰਸ਼ ਦੌਰਾਨ ਜਲਾਲਾਬਾਦ ਦੇ ਕਿਸਾਨ ਦੀ ਮੌਤ

ਸ਼੍ਰੋਮਣੀ ਕਮੇਟੀ ਕਰਮਚਾਰੀਆਂ ਦੇ ਜਥੇ ਨੂੰ ਰਵਾਨਾ ਕਰਨ ਸਮੇਂ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਭੁਪਿੰਦਰ ਸਿੰਘ ਆਰ. ਕੇ., ਜਸਵਿੰਦਰ ਸਿੰਘ, ਹਰਜਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਫੱਤੂਢੀਘਾ, ਇੰਦਰਜੀਤ ਸਿੰਘ ਸਟੋਰ ਕੀਪਰ ਬਿਜਲੀ ਤੇ ਰਣਜੀਤ ਸਿੰਘ ਠੱਟਾ, ਸੁਖਜਿੰਦਰ ਸਿੰਘ ਭਗਤਪੁਰ ਆਦਿ ਸਨ।

ਇਹ ਵੀ ਪੜ੍ਹੋ:  26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ ਡਾਇਵਰਟ


shivani attri

Content Editor

Related News