ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
Monday, Dec 18, 2023 - 03:03 PM (IST)
ਰੂਪਨਗਰ (ਵਿਜੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ। ਇਸ ਬਾਰੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾੜੀ ਦੀਆਂ ਫ਼ਸਲਾਂ ’ਤੇ ਕੀੜੇ ਅਤੇ ਬੀਮਾਰੀਆਂ ਦੇ ਹਮਲੇ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਵਿਚ ਪੈਸਟ ਸਰਵੇਲਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਾ. ਗੁਰਬਚਨ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕਣਕ ਦੀ ਫ਼ਸਲ ਅਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਦਾ ਧਿਆਨ ਨਾਲ ਨਿਰੀਖਣ ਕੀਤਾ ਜਾਵੇ। ਜੇ ਕਿਤੇ ਬੂਟੇ ਪੀਲੇ ਪੈ ਰਹੇ ਹੋਣ ਅਤੇ ਗੋਭ ਸੁੱਕ ਰਹੀ ਹੋਵੇ ਤਾਂ ਇਨ੍ਹਾਂ ਗੋਭਾਂ ਨੂੰ ਉਤੋਂ ਖਿਚ ਕੇ ਵੇਖੋ ਅਤੇ ਜੇ ਗੋਭ ਅਸਾਨੀ ਨਾਲ ਬਾਹਰ ਆਵੇ ਅਤੇ ਹੇਠਲੇ ਪਾਸਿਓਂ ਕੱਟੀ ਹੋਈ ਹੋਵੇ ਤਾਂ ਇਥੇ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ।
ਇਹ ਵੀ ਪੜ੍ਹੋ : ਕਾਂਗਰਸ ਤੇ 'ਆਪ' ਦੇ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਦੀ ਮੁਆਫ਼ੀ 'ਤੇ ਵੀ ਸੁਣੋ ਕੀ ਬੋਲੇ
ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਬੇਲੋੜੀਆਂ ਸਪਰੇਆਂ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਰਥਿਕ ਕਗਾਰ ਤੋਂ ਵੱਧ ਹਮਲਾ ਹੋਣ ’ਤੇ ਹੀ ਸੁੰਡੀ ਦੀ ਰੋਕਥਾਮ ਲਈ ਸਪਰੇਅ ਕਰਨੀ ਚਾਹੀਦੀ ਹੈ। ਇਸ ਲਈ ਜੇ ਸੁੰਡੀ ਦਾ ਹਮਲਾ ਦਿਖੇ ਤਾਂ ਇਨ੍ਹਾਂ ਖੇਤਾਂ ਵਿਚ ਪਾਣੀ ਲਾਉਣ ਤੋਂ ਪਹਿਲਾ ਇਕ ਲੀਟਰ ਕਲੋਰਪਾਈਰੀਫਾਸ ਜਾਂ 7 ਕਿਲੋ ਫਿਪਰੋਨਿਲ 0.3 ਜੀ ਨੂੰ 20 ਕਿਲੋ ਸਿੱਲੀ ਮਿੱਟੀ ’ਚ ਪ੍ਰਤੀ ਏਕੜ ਰਲਾ ਕੇ ਛਿੱਟਾ ਦੇਣਾ ਚਾਹੀਦਾ ਹੈ, ਫਿਰ ਪਾਣੀ ਲਗਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਖੇਤ ਵਿਚ ਪਾਣੀ ਲਾਉਣ ਤੋਂ ਬਾਅਦ ਫਿਰ ਵੀ ਹਮਲਾ ਨਜ਼ਰ ਆਉਂਦਾ ਹੈ ਤਾਂ 50 ਮਿਲੀਲਿਟਰ ਕੋਰਾਜਨ ਪ੍ਰਤੀ ਏਕੜ 100 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਇਸ ਮੌਕੇ ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਗੁਲਾਬੀ ਸੁੰਡੀ ਦੇ ਹਮਲੇ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਸਪਰੇਅ ਤੋਂ ਬਾਅਦ ਦੋਬਾਰਾ ਫੋਟ ਸ਼ੁਰੂ ਹੋ ਜਾਂਦੀ ਹੈ ਅਤੇ ਕਿਸੇ ਵੀ ਫ਼ਸਲ ਅਤੇ ਕੀੜੇ ਅਤੇ ਬੀਮਾਰੀਆਂ ਦਾ ਹਮਲਾ ਹੋਣ ’ਤੇ ਦੁਕਾਨਦਾਰਾਂ ਕੋਲ ਜਾਣ ਦੀ ਬਜਾਏ ਪਹਿਲਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਵੇ।
ਇਹ ਵੀ ਪੜ੍ਹੋ : ਦੇਸ਼ ਖਾਤਿਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਰਹੇਗਾ: ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।