ਖੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨਾਂ ਨੇ ਰੂਪਨਗਰ 'ਚ ਕੀਤਾ ਚੱਕਾ ਜਾਮ

11/05/2020 4:57:02 PM

ਰੂਪਨਗਰ (ਸੱਜਣ ਸਿੰਘ ਸੈਣੀ): ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਰੋਪੜ ਦੇ 'ਚ ਵੀ ਕਿਸਾਨਾਂ ਵੱਲੋਂ ਪੂਰਨ ਤੌਰ 'ਤੇ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਰੋਪੜ ਮਨਾਲੀ ਨੈਸ਼ਨਲ ਹਾਈਵੇਅ ਦੋ ਸੌ ਪੰਜ ਉੱਤੇ ਜਾਮ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

ਧਰਨੇ 'ਚ ਪਹੁੰਚੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ 'ਤੇ ਬੈਠੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਅਤੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬੀਆਂ ਨਾਲ ਵਿਤਕਰਾ ਕਰ ਰਹੀ ਹੈ ਜਿਸ ਦੇ ਕਰਕੇ ਪੰਜਾਬ ਨੂੰ ਆਉਣ ਵਾਲੀਆਂ ਮਾਲ ਗੱਡੀਆਂ ਰੋਕੀਆਂ ਗਈਆਂ ਹਨ। ਇਸ ਧਰਨੇ 'ਚ ਪੰਜਾਬ ਸਟੂਡੈਂਟ ਯੂਨੀਅਨ ਦੇ ਵਿਦਿਆਰਥੀ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਛੱਬੀ ਸਤਾਈ ਨੂੰ ਕਿਸਾਨਾਂ ਦੇ ਨਾਲ ਦਿੱਲੀ ਵੀ ਜਾਣਗੇ


Aarti dhillon

Content Editor

Related News