187 ਦਿਨਾਂ ਤੋਂ ਡਟੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਕੀਤਾ ਪਿੱਟ-ਸਿਆਪਾ

Monday, Apr 12, 2021 - 04:08 PM (IST)

187 ਦਿਨਾਂ ਤੋਂ ਡਟੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਕੀਤਾ ਪਿੱਟ-ਸਿਆਪਾ

ਗੜ੍ਹਦੀਵਾਲਾ (ਜਤਿੰਦਰ)-ਅੱਜ ਮਾਨਗੜ੍ਹ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 187ਵੇਂ ਦਿਨ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਪਿੱਟ-ਸਿਆਪਾ ਕੀਤਾ। ਇਸ ਮੌਕੇ ਹਰਵਿੰਦਰ ਸਿੰਘ, ਜਤਿੰਦਰ ਸਿੰਘ ਸੱਗਲਾ, ਡਾ. ਮਝੈਲ ਸਿੰਘ, ਮਾਸਟਰ ਗੁਰਚਰਨ ਸਿੰਘ ਕਾਲਰਾਂ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨਾਲ ਕਿਸਾਨੀ ਦਾ ਘਾਣ ਕਰਨ ’ਚ ਕੋਈ ਕਸਰ ਨਹੀਂ ਛੱਡੀ। ਆਉਣ ਵਾਲੇ ਸਮੇਂ ’ਚ ਜੇਕਰ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ।

ਇਸ ਮੌਕੇ ਜਰਨੈਲ ਸਿੰਘ, ਡਾਕਟਰ ਮਝੈਲ ਸਿੰਘ, ਡਾਕਟਰ ਮੋਹਨ ਸਿੰਘ ਮੱਲ੍ਹੀ, ਸੁਖਵੀਰ ਸਿੰਘ, ਪੰਜਾਬ ਸਿੰਘ, ਮਾਸਟਰ ਗੁਰਚਰਨ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਕੈਪਟਨ ਲਸ਼ਮਣ ਸਿੰਘ, ਜਤਿੰਦਰ ਸਿੰਘ ਵਿਰਕ, ਮਲਕੀਤ ਸਿੰਘ, ਬਾਵਾ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਦਮਨਦੀਪ ਸਿੰਘ, ਕਰਨਵੀਰ ਸਿੰਘ ,ਮਨਦੀਪ ਸਿੰਘ ਸ਼ਾਹਪੁਰ ,ਕਰਨਦੀਪ ਸਿੰਘ, ਦਲਬੀਰ ਸਿੰਘ, ਜਸਵਿੰਦਰ ਸਿੰਘ ਸ਼ਾਹਪੁਰ ਆਦਿ ਸਮੇਤ ਭਾਰੀ ਗਿਣਤੀ ’ਚ ਕਿਸਾਨ ਹਾਜ਼ਰ ਸਨ।


author

Anuradha

Content Editor

Related News