ਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਪਿਓ-ਧੀ ਜ਼ਖ਼ਮੀ
Monday, Aug 18, 2025 - 05:03 PM (IST)

ਕਾਠਗੜ੍ਹ (ਰਾਜੇਸ਼ ਸ਼ਰਮਾ)-ਚੰਡੀਗੜ੍ਹ-ਨਵਾਂਸ਼ਹਿਰ ਹਾਈਵੇਅ ਮਾਰਗ ’ਤੇ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਤੋਂ ਪ੍ਰਾਪਤ ਹੋਈ ਸੂਚਨਾ ਮਗਰੋਂ ਜਦੋਂ ਉਨ੍ਹਾਂ ਨੇ ਆਪਣੀ ਟੀਮ ਸਮੇਤ ਪਿੰਡ ਭਰਥਲਾ ਦੇ ਨੇੜੇ ਘਟਨਾ ਸਥਾਨ ’ਤੇ ਜਾ ਕੇ ਵੇਖਿਆ ਕਿ ਇਕ ਮੋਟਰਸਾਈਕਲ ਜਿਸ ਨੂੰ ਰਾਜਵਿੰਦਰ ਸਿੰਘ ਚਲਾ ਰਿਹਾ ਸੀ ਅਤੇ ਮੋਟਰਸਾਈਕਲ ’ਤੇ ਪਿੱਛੇ ਉਸ ਦੀ ਬੇਟੀ ਰਮਨਪ੍ਰੀਤ ਬੈਠੀ ਹੋਈ ਸੀ।
ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਵੱਡੀ ਸੌਗਾਤ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ
ਮੋਟਰਸਾਈਕਲ ਚਾਲਕ ਰਾਜਵਿੰਦਰ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਨੂੰ ਕੋਈ ਟਰੈਕਟਰ-ਟਰਾਲੀ ਵਾਲਾ ਫੇਟ ਮਾਰ ਕੇ ਭੱਜ ਗਿਆ, ਜਿਸ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਡਿਵਾਈਡਰ ਨਾਲ ਟਕਰਾ ਗਿਆ, ਜਿਸ ਕਾਰਨ ਉਹ ਦੋਵੇਂ ਪਿਓ-ਧੀ ਗੰਭੀਰ ਜ਼ਖ਼ਮੀ ਹੋ ਗਏ। ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਜ਼ਖ਼ਮੀ ਪਿਓ-ਧੀ ਨੂੰ ਨੈਸ਼ਨਲ ਹਾਈਵੇਅ ਅਥਾਰਿਟੀ ਦੀ ਐਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਰੋਪੜ ਵਿਖੇ ਦਾਖ਼ਲ ਕਰਵਾਇਆ ਗਿਆ। ਹਾਦਸੇ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਸ ਘਟਨਾ ਬਾਰੇ ਥਾਣਾ ਕਾਠਗੜ੍ਹ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸੋਮਵਾਰ ਨੂੰ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e