ਬੱਸ ਨੇ ਐਕਟਿਵਾ ਸਕੂਟਰੀ ਨੂੰ ਮਾਰੀ ਟੱਕਰ, ਪਿਓ-ਧੀ ਜ਼ਖ਼ਮੀ
Wednesday, Jan 28, 2026 - 01:29 PM (IST)
ਕਾਠਗੜ੍ਹ (ਰਾਜੇਸ਼ ਸ਼ਰਮਾ)-ਰੂਪਨਗਰ-ਬਲਾਚੌਰ ਰਾਸ਼ਟਰੀ ਮਾਰਗ ’ਤੇ ਪਿੰਡ ਜਮੀਤਗੜ੍ਹ ਦੇ ਨੇੜੇ ਇਕ ਅਣਪਛਾਤੀ ਬੱਸ ਦੁਆਰਾ ਐਕਟਿਵਾ ਨੂੰ ਟੱਕਰ ਮਾਰੇ ਜਾਣ ਕਾਰਨ ਪਿਓ-ਧੀ ਦੇ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਐੱਫ਼. ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਪਤਾ ਲੱਗਿਆ ਕਿ ਗਗਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰੈਲ ਮਾਜਰਾ ਆਪਣੀ ਐਕਟਿਵਾ ਸਕੂਟਰੀ ’ਤੇ ਆਪਣੀ ਬੇਟੀ ਏਕ ਨੂਰ ਨਾਲ ਰੈਲ ਮਾਜਰਾ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਜਮੀਤਗੜ੍ਹ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਅਣਪਛਾਤੀ ਬੱਸ ਨੇ ਐਕਟਿਵਾ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਪਿਓ-ਧੀ ਦੋਵੇਂ ਜ਼ਖ਼ਮੀ ਹੋ ਗਏ ਜਦ ਕਿ ਬੱਸ ਦਾ ਚਾਲਕ ਮੌਕੇ ਤੋਂ ਬੱਸ ਲੈ ਕੇ ਫਰਾਰ ਹੋ ਗਿਆ। ਐੱਸ. ਐੱਸ. ਐੱਫ਼. ਟੀਮ ਨੇ ਨੈਸ਼ਨਲ ਹਾਈਵੇ ਅਥਾਰਿਟੀ ਦੀ ਐਂਬੂਲੈਂਸ ਦੀ ਮਦਦ ਰਾਹੀਂ ਜ਼ਖ਼ਮੀ ਪਿਓ-ਧੀ ਨੂੰ ਇਲਾਜ ਲਈ ਸਿਵਲ ਹਸਪਤਾਲ ਰੋਪੜ ਵਿਖੇ ਪਹੁੰਚਾਇਆ ਅਤੇ ਐਕਟਿਵਾ ਨੂੰ ਸਾਈਡ ’ਤੇ ਕਰਵਾ ਕੇ ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਤੇ ਕੰਟਰੋਲ ਰੂਮ ਨੂੰ ਦਿੱਤੀ।
ਇਹ ਵੀ ਪੜ੍ਹੋ: Punjab: ਪਤੀ-ਪਤਨੀ ਦਾ ਕਾਰਨਾਮਾ ਕਰੇਗਾ ਹੈਰਾਨ! ਔਰਤ ਨਾਲ ਕੀਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
