2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ ਬੱਚੀ ਨੂੰ ਬਚਾਇਆ
Friday, Sep 25, 2026 - 11:42 AM (IST)
ਜਲੰਧਰ (ਪੁਨੀਤ)–ਸਿਟੀ ਰੇਲਵੇ ਸਟੇਸ਼ਨ ’ਤੇ 2 ਦਿਨ ਦੀ ਨਵਜੰਮੀ ਬੱਚੀ ਨੂੰ ਕਥਿਤ ਤੌਰ ’ਤੇ ਵੇਚਣ ਦੀ ਕੋਸ਼ਿਸ਼ ਦੀ ਸੂਚਨਾ ਮਿਲਦੇ ਹੀ ਜੀ. ਆਰ. ਪੀ. ਥਾਣੇ ਦੀ ਪੁਲਸ ਹਰਕਤ ਵਿਚ ਆ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹੈਲਪਲਾਈਨ ਨੰਬਰ 112 ’ਤੇ ਸੂਚਨਾ ਮਿਲੀ ਸੀ ਕਿ ਇਕ ਪ੍ਰਵਾਸੀ ਵਿਅਕਤੀ ਆਪਣੀ 2 ਦਿਨ ਦੀ ਬੱਚੀ ਨੂੰ ਲੈ ਕੇ ਰੇਲਵੇ ਸਟੇਸ਼ਨ ’ਤੇ ਸ਼ੱਕੀ ਹਾਲਾਤ ਵਿਚ ਘੁੰਮ ਰਿਹਾ ਹੈ ਅਤੇ ਉਸ ਨੂੰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਜੀ. ਆਰ. ਪੀ. ਨੇ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਪੁਲਸ ਨੇ ਬੱਚੀ ਦੇ ਪਿਤਾ ਮਨੋਜ ਨੂੰ ਵੀ ਕਾਬੂ ਕਰ ਲਿਆ।
ਜੀ. ਆਰ. ਪੀ. ਥਾਣੇ ਦੇ ਐੱਸ. ਐੱਚ. ਓ. ਇੰਸ. ਬਲਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰੇਲਵੇ ਸਟੇਸ਼ਨ ’ਤੇ ਜਾਂਚ ਸ਼ੁਰੂ ਕੀਤੀ। ਬੱਚੀ ਨੂੰ ਟ੍ਰੇਸ ਕਰਨ ਦੇ ਬਾਅਦ ਉਸ ਨੂੰ ਸੁਰੱਖਿਅਤ ਕਬਜ਼ੇ ਵਿਚ ਲੈ ਕੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਬੱਚੀ ਦੀ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀ ਲਗਾਤਾਰ ਨਿਗਰਾਨੀ ਕੀਤੀ ਗਈ।
ਇਹ ਵੀ ਪੜ੍ਹੋ- ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
ਇੰਸ. ਘੁੰਮਣ ਮੁਤਾਬਕ ਜਾਂਚ ਦੌਰਾਨ ਬੱਚੀ ਦੇ ਪਿਤਾ ਦੀ ਪਛਾਣ ਮਨੋਜ ਪੁੱਤਰ ਮੁਨਸ਼ੀ, ਨਿਵਾਸੀ ਪਿੰਡ ਫੂਲਵਾਂ, ਜ਼ਿਲ੍ਹਾ ਜਮੁਨੀਆਂ (ਉੱਤਰ ਪ੍ਰਦੇਸ਼) ਦੇ ਰੂਪ ਵਿਚ ਹੋਈ। ਪੁਲਸ ਮੁਤਾਬਕ ਮਨੋਜ ਦੀ ਪਤਨੀ ਨੇ ਕਰੀਬ 2 ਦਿਨ ਪਹਿਲਾਂ ਜਲੰਧਰ ਦੇ ਸਿਵਲ ਹਸਪਤਾਲ ਵਿਚ ਬੱਚੀ ਨੂੰ ਜਨਮ ਦਿੱਤਾ ਸੀ। ਦੋਸ਼ ਹੈ ਕਿ ਮਨੋਜ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਬੱਚੀ ਨੂੰ ਹਸਪਤਾਲ ਤੋਂ ਆਪਣੇ ਨਾਲ ਬਾਹਰ ਲਿਆਇਆ ਅਤੇ ਉਸ ਦੇ ਬਾਅਦ ਉਸ ਨੂੰ ਲੈ ਕੇ ਰੇਲਵੇ ਸਟੇਸ਼ਨ ਪਹੁੰਚ ਗਿਆ।
ਮਾਮਲਾ ਉਸ ਸਮੇਂ ਹੋਰ ਗੰਭੀਰ ਹੋ ਗਿਆ, ਜਦੋਂ ਰੇਲਵੇ ਸਟੇਸ਼ਨ ’ਤੇ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕੀਤੇ ਜਾਣ ਦੀ ਸੂਚਨਾ ਪੁਲਸ ਤਕ ਪਹੁੰਚੀ। ਸੂਚਨਾ ਮਿਲਣ ਦੇ ਬਾਅਦ ਜੀ. ਆਰ. ਪੀ. ਨੇ ਬਿਨਾਂ ਦੇਰੀ ਕੀਤੇ ਬੱਚੀ ਨੂੰ ਲੱਭਣ ਲਈ ਕਾਰਵਾਈ ਸ਼ੁਰੂ ਕੀਤੀ। ਪੁਲਸ ਵੱਲੋਂ ਬੱਚੀ ਬਰਾਮਦ ਕਰ ਲਏ ਜਾਣ ਦੇ ਬਾਅਦ ਉਸ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ। ਇਸ ਨਾਲ ਨਵਜੰਮੀ ਬੱਚੀ ਦੀ ਸੁਰੱਖਿਆ ਯਕੀਨੀ ਹੋ ਸਕੀ।
ਹਸਪਤਾਲ ਵਿਚ ਇਲਾਜ ਅਤੇ ਨਿਗਰਾਨੀ ਦੇ ਬਾਅਦ ਡਾਕਟਰਾਂ ਨੇ ਬੱਚੀ ਨੂੰ ਸਿਹਤਮੰਦ ਐਲਾਨ ਦਿੱਤਾ। ਇਸ ਦੇ ਬਾਅਦ ਬੱਚੀ ਨੂੰ ਲੈਣ ਅਤੇ ਉਸ ਦੀ ਦੇਖਭਾਲ ਯਕੀਨੀ ਬਣਾਉਣ ਲਈ ਪਿੰਡ ਦੇ ਪ੍ਰਮੁੱਖ ਵਿਅਕਤੀਆਂ ਨੂੰ ਬੁਲਾਇਆ ਗਿਆ। ਇਸ ਦੌਰਾਨ ਮਹਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਮ ਸ਼ਰਨ ਦਾਸ ਅਤੇ ਆਸ਼ਾ ਵਰਕਰ ਅਮਨਦੀਪ ਕੌਰ ਮੌਜੂਦ ਰਹੇ ਅਤੇ ਬੱਚੀ ਨੂੰ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ।
ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਜੀ. ਆਰ. ਪੀ. ਅਨੁਸਾਰ ਨਵਜੰਮੀ ਬੱਚੀ ਨੂੰ ਲੈ ਕੇ ਸਾਹਮਣੇ ਆਏ ਇਸ ਮਾਮਲੇ ਵਿਚ ਉਸ ਦੇ ਪਿਤਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਹ ਬੱਚੀ ਨੂੰ ਲੈ ਕੇ ਹਸਪਤਾਲ ਤੋਂ ਰੇਲਵੇ ਸਟੇਸ਼ਨ ਤਕ ਕਿਹੜੇ ਹਾਲਾਤ ਵਿਚ ਪਹੁੰਚਿਆ ਅਤੇ ਉਥੇ ਉਸ ਦੀਆਂ ਸਰਗਰਮੀਆਂ ਕੀ ਸਨ। ਫਿਲਹਾਲ ਬੱਚੀ ਨੂੰ ਸੁਰੱਖਿਅਤ ਹਸਪਤਾਲ ਪਹੁੰਚਾਉਣ ਦੇ ਬਾਅਦ ਉਸ ਦੀ ਦੇਖਭਾਲ ਯਕੀਨੀ ਬਣਾਈ ਗਈ ਹੈ ਅਤੇ ਮਾਮਲੇ ਵਿਚ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
