ਅਸ਼ਲੀਲ ਹਰਕਤਾਂ ਕਰਨ ''ਤੇ ਸਹੁਰੇ ਵਿਰੁੱਧ ਕੇਸ ਦਰਜ
Saturday, Aug 24, 2019 - 05:35 PM (IST)

ਦਸੂਹਾ (ਝਾਵਰ)— ਥਾਣਾ ਦਸੂਹਾ ਦੇ ਪਿੰਡ ਲਾਲੇਵਾਲ ਵਿਖੇ ਇਕ ਔਰਤ ਪਰਵਿੰਦਰ ਕੌਰ ਪਤਨੀ ਗੁਰਵਿੰਦਰ ਸਿੰਘ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨ ਦੇ ਆਧਾਰ 'ਤੇ ਸਹੁਰੇ ਵੱਲੋਂ ਅਸ਼ਲੀਲ ਹਰਕਤਾਂ ਕਰਨ 'ਤੇ ਕੇਸ ਦਰਜ ਕੀਤਾ ਗਿਆ ਹੈ। ਪਰਵਿੰਦਰ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਘਰ 'ਚ ਮੌਜੂਦ ਸੀ ਅਤੇ ਸ਼ਰਾਬੀ ਹਾਲਤ 'ਚ ਉਸ ਦੇ ਪਤੀ ਗੁਰਵਿੰਦਰ ਸਿੰਘ ਅਤੇ ਸਹੁਰੇ ਅਵਤਾਰ ਸਿੰਘ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨੂੰ ਇਕ ਕਮਰੇ 'ਚ ਬੰਦ ਕਰਕੇ ਸਹੁਰੇ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਸ ਵੱਲੋਂ ਰੌਲਾ ਪਾਉਣ 'ਤੇ ਲੋਕਾਂ ਨੇ ਉਸ ਨੂੰ ਛੁਡਵਾਇਆ। ਜਾਂਚ ਅਧਿਕਾਰੀ ਏ. ਐੱਸ. ਆਈ. ਠਾਕੁਰ ਵੰਦਨਾ ਨੇ ਦੱਸਿਆ ਕਿ ਪਰਵਿੰਦਰ ਕੌਰ ਦੇ ਬਿਆਨਾਂ 'ਤੇ ਉਸ ਦੇ ਸਹੁਰੇ ਅਵਤਾਰ ਸਿੰਘ ਅਤੇ ਪਤੀ ਗੁਰਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।