ਮਾਲਕਾਂ ਵੱਲੋਂ ਲਾਏ ਪੈਸਿਆਂ ਦੇ ਗਬਨ ਦੇ ਦੋਸ਼ ਤੋਂ ਦੁਖੀ 2 ਧੀਆਂ ਦੇ ਪਿਤਾ ਨੇ ਕੀਤੀ ਖੁਦਕੁਸ਼ੀ

03/11/2023 1:43:54 AM

ਜਲੰਧਰ (ਵਰੁਣ) : ਓਲਡ ਜਵਾਹਰ ਨਗਰ 'ਚ ਆਪਣੇ ਮਾਲਕਾਂ ਤੋਂ ਪ੍ਰੇਸ਼ਾਨ ਹੋ ਕੇ 2 ਧੀਆਂ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਜਿਉਂ ਹੀ ਪੀੜਤ ਦੀ ਪਤਨੀ ਨੇ ਆਪਣੇ ਪਤੀ ਨੂੰ ਫਾਹੇ ਨਾਲ ਲਟਕਦਾ ਦੇਖਿਆ ਤਾਂ ਉਸ ਵੱਲੋਂ ਰੌਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪੁੱਜੀ ਥਾਣਾ ਨਵੀਂ ਬਾਰਾਂਦਰੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (43) ਵਾਸੀ ਓਲਡ ਜਵਾਹਰ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਸ਼ਰੇਆਮ ਗੁੰਡਾਗਰਦੀ: ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੂੰ ਹਥਿਆਰਬੰਦਾਂ ਨੇ ਕੀਤਾ ਬੁਰੀ ਤਰ੍ਹਾਂ ਜ਼ਖ਼ਮੀ

ਹਰਦੀਪ ਦੀ ਪਤਨੀ ਪ੍ਰੀਤੀ ਨੇ ਦੱਸਿਆ ਕਿ ਉਸ ਦਾ ਪਤੀ ਕਾਫੀ ਲੰਮੇ ਸਮੇਂ ਤੋਂ ਗੋਬਿੰਦਗੜ੍ਹ ਮੁਹੱਲੇ 'ਚ ਸਥਿਤ ਇਕ ਕੰਪਨੀ ਵਿੱਚ ਕੰਮ ਕਰਦਾ ਸੀ। ਕੰਪਨੀ ਦੇ ਮਾਲਕ ਬਾਪ-ਬੇਟੇ ਨੇ ਹਰਦੀਪ ’ਤੇ ਪੈਸਿਆਂ ਦੇ ਗਬਨ ਦਾ ਦੋਸ਼ ਲਾਇਆ ਸੀ। ਪ੍ਰੀਤੀ ਨੇ ਕਿਹਾ ਕਿ ਉਸ ਦੇ ਪਤੀ ਨੇ ਸਾਰੇ ਪਰੂਫ ਵੀ ਦੇ ਦਿੱਤੇ ਸਨ ਪਰ ਹਰਦੀਪ ਦੇ ਮਾਲਕ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਲਈ ਲਗਾਤਾਰ ਤੰਗ ਕਰਦੇ ਰਹੇ ਅਤੇ ਹਾਲ ਹੀ 'ਚ ਉਸ ਖ਼ਿਲਾਫ਼ ਪੁਲਸ ਕੋਲ ਝੂਠੀ ਸ਼ਿਕਾਇਤ ਵੀ ਦੇ ਦਿੱਤੀ।

ਇਹ ਵੀ ਪੜ੍ਹੋ : ਬਹੁ-ਚਰਚਿਤ ਮਲਸੀਆਂ ਗੋਲ਼ੀ ਕਾਂਡ: ਹੁਣ ਤੱਕ ਦੋਹਾਂ ਧਿਰਾਂ ਦੇ 10 ਦੋਸ਼ੀ ਗ੍ਰਿਫ਼ਤਾਰ, ਕੁਝ ਦੇ ਵਿਦੇਸ਼ ਭੱਜਣ ਦੀ ਚਰਚਾ

ਪ੍ਰੀਤੀ ਨੇ ਕਿਹਾ ਕਿ ਹਰਦੀਪ ਦੇ ਮਾਲਕਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਸ਼ੁੱਕਰਵਾਰ ਦੁਪਹਿਰ ਨੂੰ ਆਪਣੇ ਕਮਰੇ 'ਚ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਉਸ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਕਾਫੀ ਸਮੇਂ ਬਾਅਦ ਵੀ ਬਾਹਰ ਨਾ ਆਇਆ ਤਾਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਲਟਕ ਰਹੀ ਸੀ। ਦੂਜੇ ਪਾਸੇ ਥਾਣਾ ਨਵੀਂ ਬਾਰਾਂਦਰੀ ਦੇ ਏਐੱਸਆਈ ਬਲਕਰਨ ਕੁਮਾਰ ਦਾ ਕਹਿਣਾ ਸੀ ਕਿ ਦੇਰ ਰਾਤ ਪ੍ਰੀਤੀ ਦੇ ਬਿਆਨ ਦਰਜ ਕੀਤੇ ਗਏ ਹਨ, ਜਿਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News