7 ਬੱਚਿਆਂ ਦੇ ਪਿਓ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖੁਦਕੁਸ਼ੀ

06/07/2022 4:11:03 PM

ਜਲੰਧਰ(ਜ. ਬ.): ਮੱਖਣ ਸ਼ਾਹ ਕਾਲੋਨੀ ’ਚ ਰਹਿਣ ਵਾਲੇ 40 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 7 ਬੱਚਿਆਂ ਦਾ ਪਿਤਾ ਸੀ, ਜਿਹੜਾ ਕਿ ਸ਼ਹਿਰ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਖੁਦਕੁਸ਼ੀ ਕਰਨ ਵਾਲੇ ਦੀ ਪਛਾਣ ਰਾਮ ਸ਼ੁੱਧੀ ਪੁੱਤਰ ਰਾਮ ਲੱਖਣ ਮੂਲ ਨਿਵਾਸੀ ਯੂ. ਪੀ. ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਨਾਬਾਲਗਾ ਨੇ ਸ਼ੱਕੀ ਹਾਲਾਤ ’ਚ ਚੁੰਨੀ ਦੇ ਸਹਾਰੇ ਲਿਆ ਫਾਹਾ, ਮੌਤ

ਥਾਣਾ ਨੰਬਰ 7 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ ਸ਼ੁੱਧੀ ਨੇ ਆਪਣੇ ਘਰ ਵਿਚ ਖੁਦਕੁਸ਼ੀ ਕਰ ਲਈ।ਜਿਸ ਵੇਲੇ ਉਨ੍ਹਾਂ ਨੂੰ ਇਸ ਸੰਬੰਧੀ ਜਾਣਕਾਰੀ ਮਿਲੀ ਤਾਂ ਪੁਲਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ । ਪੁਲਸ ਨੇ ਮੌਕੇ ਤੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਆਲੇ-ਦੁਆਲੇ ਤੋਂ ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਰਾਮ ਸ਼ੁੱਧੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਦੇਰ ਰਾਤ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਉਡੀਕ ਕਰਦੀ ਰਹੀ ਜਿਨ੍ਹਾਂ ਦੇ ਆਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਣੀ ਸੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


Anuradha

Content Editor

Related News