ਪਿਤਾ-ਪੁੱਤਰ ''ਤੇ ਜਾਨਲੇਵਾ ਹਮਲਾ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

08/19/2020 3:58:14 PM

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼)- ਪਿੰਡ ਬੋਲੇਵਾਲ 'ਚ ਪਿਤਾ-ਪੁੱਤਰ 'ਤੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ 'ਚ 11 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਰੋਹਿਤ ਕੁਮਾਰ ਪੁੱਤਰ ਦੇਸ ਰਾਜ ਦੇ ਬਿਆਨ ਦੇ ਆਧਾਰ 'ਤੇ ਅੰਮ੍ਰਿਤਪਾਲ ਸਿੰਘ ਪੁੱਤਰ ਰਾਜ ਕੁਮਾਰ, ਤਲਵਿੰਦਰ ਸਿੰਘ ਪੁੱਤਰ ਸਮਿੱਤਰ ਸਿੰਘ ਅਤੇ 9 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚੋਂ ਫਿਰ ਵੱਡੀ ਗਿਣਤੀ 'ਚ ਕੋਰੋਨਾ ਦੇ ਮਿਲੇ ਨਵੇਂ ਮਾਮਲੇ, ਇਕ ਦੀ ਮੌਤ

ਆਪਣੇ ਬਿਆਨ 'ਚ ਰੋਹਿਤ ਨੇ ਦੋਸ਼ ਲਾਇਆ ਕਿ ਪੁਰਾਣੇ ਝਗੜੇ ਦੀ ਰੰਜਿਸ਼ ਕਾਰਨ ਉਕਤ ਮੁਲਜ਼ਮਾਂ ਨੇ ਪਹਿਲਾਂ ਖੇਤਾਂ 'ਚ ਮੌਜੂਦ ਉਸ ਦੇ ਪਿਤਾ ਦੇਸ ਰਾਜ 'ਤੇ ਕਾਤਲਾਨਾ ਹਮਲਾ ਕੀਤਾ ਅਤੇ ਜਦੋਂ ਉਹ ਆਪਣੇ ਪਿਤਾ ਨੂੰ ਜ਼ਖ਼ਮੀ ਹਾਲਤ 'ਚ ਆਪਣੇ ਤਾਏ ਸੁਰਿੰਦਰ ਸਿੰਘ ਦੇ ਘਰ ਲੈ ਕੇ ਆਏ ਤਾਂ ਉਕਤ ਮੁਲਜ਼ਮਾਂ ਨੇ ਉਸ ਘਰ 'ਚ ਦਾਖ਼ਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਜ਼ਖ਼ਮੀ ਕੀਤਾ ਅਤੇ ਉਸ ਦੇ ਤਾਏ ਦੀ ਲੜਕੀ ਦਿਕਸ਼ਾ ਦੇ ਵੀ ਚੁਪੇੜਾਂ ਮਾਰੀਆਂ।

ਇਹ ਵੀ ਪੜ੍ਹੋ:  ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ

ਬਾਅਦ 'ਚ ਮੁਲਜ਼ਮਾਂ ਨੇ ਪਿੰਡ ਵਿਚ ਰਜਿੰਦਰ ਸਿੰਘ ਅਤੇ ਜਤਿੰਦਰ ਸਿੰਘ ਦੇ ਘਰ ਅਤੇ ਕਾਰ ਦੀ ਤੋੜਭੰਨ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਗੁਰਮੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ​​​​​​​:  ਹਰਿਆਣਾ ਤੋਂ ਬਾਅਦ ਦਿੱਲੀ ਤੇ ਪੰਜਾਬ ਕਮੇਟੀਆਂ 'ਤੇ ਫਤਿਹ ਸਾਡਾ ਮੁੱਖ ਮਕਸਦ : ਭਾਈ ਦਾਦੂਵਾਲ

ਇਹ ਵੀ ਪੜ੍ਹੋ​​​​​​​:  ਜ਼ਿਲ੍ਹਾ ਕਪੂਰਥਲਾ ''ਚ DSP ਸਣੇ 14 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਮਚੀ ਹਫੜਾ-ਦਫੜੀ


shivani attri

Content Editor

Related News