ਟਾਂਡਾ ''ਚ ਲੁਟੇਰਿਆਂ ਦਾ ਖ਼ੌਫ਼, ਹਥਿਆਰਾਂ ਦੇ ਜ਼ੋਰ ''ਤੇ ਵਿਅਕਤੀ ਤੋਂ ਖੋਹੀ ਸਕੂਟਰੀ
Sunday, Sep 20, 2026 - 03:57 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਟਾਂਡਾ ਇਲਾਕੇ ਅੰਦਰ ਅਪਰਾਧਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਤਾਜ਼ਾ ਵਾਰਦਾਤ ਦਿਨ ਚੜ੍ਹਦੇ ਹੀ ਉਸ ਸਮੇਂ ਵਾਪਰੀ ਜਦੋਂ ਮਿਆਣੀ ਨਿਵਾਸੀ ਵਿਆਕਤੀ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਲਈ ਜਾ ਰਿਹਾ ਸੀ ਕਿ ਉਸ ਪਾਸੋਂ ਕੁਝ ਲੁਟੇਰਿਆਂ ਨੇ ਹਥਿਆਰਾਂ ਦੇ ਬਲ ਤੇ ਹਵਾਈ ਫਾਇਰ ਕਰਦੇ ਹੋਏ ਉਸ ਦੀ ਸਕੂਟਰੀ ਖੋਹ ਲਈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਲੁੱਟ-ਖੋਹ ਦਾ ਸ਼ਿਕਾਰ ਹੋਏ ਅਮਰੀਕ ਸਿੰਘ ਵਾਸੀ ਮਿਆਣੀ ਨੇ ਦੱਸਿਆ ਕਿ ਉਹ ਬੇਗੋਵਾਲ 'ਚ ਮੁਨੀਮ ਵਜੋਂ ਕੰਮ ਕਰਦਾ ਹੈ ਅਤੇ ਅੱਜ ਸਵੇਰੇ ਜਦੋਂ ਉਹ ਕਰੀਬ ਸਾਢੇ 7 ਵਜੇ ਪਿੰਡ ਨੱਥੂਪੁਰ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਤਾਂ ਮਿਆਣੀ ਵਾਇਸ ਅਵਾਨ ਸੰਪਰਕ ਸੜਕ 'ਤੇ ਮੋਟਰਸਾਈਕਲ 'ਤੇ ਆਏ ਦੋ ਲੁਟੇਰਿਆਂ ਨੇ ਪਿਸਤੌਲ ਨਾਲ ਹਵਾਈ ਫਾਇਰ ਕਰਦੇ ਹੋਏ ਉਸ ਕੋਲੋਂ ਸਕੂਟਰੀ ਖੋਹ ਲਈ ਅਤੇ ਫਰਾਰ ਹੋ ਗਏ। ਲੁੱਟ-ਖੋਹ ਦੀ ਇਸ ਵਾਰਦਾਤ ਸਬੰਧੀ ਪੁਲਸ ਚੌਂਕੀ ਬਸਤੀ ਬੋਹੜਾਂ ਵਿਖੇ ਪੀੜਤ ਵੱਲੋਂ ਦਰਖ਼ਾਸਤ ਦਿੱਤੀ ਗਈ ਹੈ। ਟਾਂਡਾ ਇਲਾਕੇ 'ਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਲੋਕਾਂ 'ਚ ਦਹਿਸ਼ਤ ਅਤੇ ਰੋਸ ਦੀ ਲਹਿਰ ਹੈ।
ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
