ਬੇਖ਼ੌਫ਼ ਲੁਟੇਰਿਆਂ ਨੇ ਨੌਜਵਾਨ ਦੀ ਕੁੱਟਮਾਰ ਕਰਕੇ ਖੋਹੀ ਨਕਦੀ ਤੇ ਮੋਬਾਇਲ

Friday, Sep 13, 2024 - 06:25 PM (IST)

ਸੁਲਤਾਨਪੁਰ ਲੋਧੀ (ਸੋਢੀ )- ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਬੇਖ਼ੌਫ਼ ਕਾਰ ਸਵਾਰ 5 ਲੁਟੇਰਿਆਂ ਵੱਲੋਂ ਬੀਤੀ ਸ਼ਾਮ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਨਕਦੀ ਅਤੇ ਮੋਬਾਇਲ ਖੋਹ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 12 ਸਤੰਬਰ ਦੀ ਰਾਤ ਪੌਣੇ ਕੁ 8 ਵਜੇ ਕਾਰ ਸਵਾਰ 5 ਲੁਟੇਰਿਆਂ ਵੱਲੋਂ ਨੌਜਵਾਨ ਰੋਹਿਤ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਜੈਲਦਾਰ ਕਾਲੋਨੀ, ਪਿੰਡ ਡੇਰਾ ਸੈਯਦਾ ਕੋਲੋਂ ਮੋਬਾਇਲ ਅਤੇ ਪੈਸੇ ਖੋਹ ਲਏ ਅਤੇ ਧਮਕੀਆਂ ਦਿੰਦੇ ਫਰਾਰ ਹੋ ਗਏ।

ਬਹੁਤ ਹੀ ਡਰੇ ਹੋਏ ਰੋਹਿਤ ਕੁਮਾਰ ਨੇ ਦੱਸਿਆ ਕਿ ਉਹ ਪਿੰਡ ਡੇਰਾ ਸੈਦਾ ਤੋਂ ਰਾਤ ਪੌਣੇ 8 ਵਜੇ ਘਰੇਲੂ ਸਾਮਾਨ ਲੈਣ ਲਈ ਸ਼ਹਿਰ ਗਿਆ ਸੀ ਅਤੇ ਸ਼ਹਿਰ ਤੋਂ ਵਾਪਸ ਜਦੋਂ ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ,ਗੁਰਦੁਆਰਾ ਸ੍ਰੀ ਹੱਟ ਸਾਹਿਬ ਤੋਂ ਹੁੰਦੇ ਹੋਏ ਮੋਟਰਸਾਈਕਲ 'ਤੇ ਆਪਣੇ ਪਿੰਡ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕਰੀਬ 6 ਕਾਰ ਸਵਾਰ ਨੌਜਵਾਨ ਸਵਿੱਫਟ ਕਾਰ ਵਿੱਚ ਸਵਾਰ ਹੋ ਕੇ ਆਏ ਅਤੇ ਉਹ ਉਸ ਦਾ ਪਿੱਛਾ ਕਰਨ ਲੱਗ ਗਏ। ਜਦੋਂ ਉਹ ਅੰਡਰ ਰੇਲਵੇ ਪੁੱਲ ਡੱਲਾ ਰੋਡ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਮੋਟਰਸਾਈਕਲ ਵਿਚ ਕਾਰ ਮਾਰ ਕੇ ਰੋਕ ਲਿਆ ਅਤੇ ਉਸ ਦੇ ਪੁੱਠਾ ਕਰਕੇ ਟਕੂਆ ਮਾਰਿਆ ਅਤੇ ਉਸ ਦੇ ਕੋਲੋਂ ਮੋਬਾਇਲ ਅਤੇ ਕੁਝ ਪੈਸੇ ਜੋ ਜੇਬ ਸਨ, ਲੈ ਕੇ ਫਰਾਰ ਹੋ ਗਏ। ਨੌਜਵਾਨ ਦਹਿਸ਼ਤ ਕਾਰਨ ਕਾਫ਼ੀ ਡਰਿਆ ਹੋਇਆ ਸੀ ।

ਇਹ ਵੀ ਪੜ੍ਹੋ- ਚੰਡੀਗੜ੍ਹ ਬਲਾਸਟ ਮਾਮਲੇ 'ਤੇ ਅੱਤਵਾਦੀ ਗੁਰਪਤਵੰਤ ਪੰਨੂੰ ਦੀ CM ਮਾਨ ਤੇ ਪੰਜਾਬ ਪੁਲਸ ਨੂੰ ਧਮਕੀ

ਦੱਸਣਯੋਗ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਦੇਰ ਸਵੇਰ ਹੁੰਦੀਆਂ ਰਹਿੰਦੀਆਂ ਹਨ ਪਰ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬੇਖ਼ੌਫ਼ ਹੋ ਕੇ ਦਿਨ-ਦਿਹਾੜੇ ਅਤੇ ਰਾਤ ਨੂੰ ਕਾਰਾਂ ਅਤੇ ਸਵਾਰ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਰਾਹੀਗਰਾਂ ਨੂੰ ਲੁੱਟਦੇ ਹਨ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਾਮਰੇਡ ਬਲਦੇਵ ਸਿੰਘ ਨੇ ਕਿਹਾ ਹੈ ਕਿ ਪੁਲਸ ਨੂੰ ਗਲਤ ਅਨਸਰਾਂ ਖ਼ਿਲਾਫ਼ ਸ਼ਹਿਰ ਦੇ ਆਲੇ-ਦੁਆਲੇ ਗਸ਼ਤ ਵਿਚ ਵਾਧਾ ਕਰਨਾ ਚਾਹੀਦਾ ਹੈ ਅਤੇ ਵੱਖ-ਵੱਖ ਪੁ‍ਆਇੰਟਾਂ 'ਤੇ ਚੈਕਿੰਗ ਹੋਣੀ ਚਾਹੀਦੀ ਹੈ ਤਾਂ ਜੋ ਲੁਟੇਰਿਆਂ ਨੂੰ ਨੱਥ ਪਾਈ ਜਾ ਸਕੇ। ਬਹੁਜਨ ਸਮਾਜ ਪਾਰਟੀ (ਅੰਬੇਡਕਰ ) ਦੇ ਸੀਨੀਅਰ ਨੇਤਾ ਬਲਵੰਤ ਸਿੰਘ ਸੁਲਤਾਨਪੁਰੀ ਨੇ ਕਿਹਾ ਹੈ ਕਿ ਨਸ਼ੇੜੀ ਗਿਰੋਹ ਅਤੇ ਲੁਟੇਰੇ ਜਨਤਾ ਦੀ ਲੁੱਟ ਕਰਕੇ ਨਿਕਲ ਜਾਂਦੇ ਹਨ। ਉਨ੍ਹਾਂ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪਾਸੇ ਵੀ ਧਿਆਨ ਦਿੱਤਾ ਜਾਵੇ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਕੋਈ ਵੀ ਲੁਟੇਰਾ ਗਿਰੋਹ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News