ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਨਸ਼ਾ ਤਸਕਰ ਔਰਤ ਗ੍ਰਿਫ਼ਤਾਰ

Wednesday, Jul 08, 2026 - 03:01 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਨਸ਼ਾ ਤਸਕਰ ਔਰਤ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਇਕ ਔਰਤ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।  ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਦਸ਼ਮੇਸ਼ ਨਗਰ ਟਾਂਡਾ ਨੇੜੇ ਗਸ਼ਤ ਦੌਰਾਨ ਗ੍ਰਿਫ਼ਤਾਰ ਕੀਤੀ ਗਈ ਨਸ਼ਾ ਤਸਕਰ ਔਰਤ ਦੀ ਪਛਾਣ ਨੇਹਾ ਪੁੱਤਰੀ ਸਰਬਜੀਤ ਵਾਸੀ ਚੰਡੀਗੜ੍ਹ ਕਾਲੋਨੀ ਵਜੋਂ ਹੋਈ ਹੈ। ਉਨ੍ਹਾਂ ਹੋਰ ਦੱਸਿਆ ਕਿ ਉਕਤ ਨਸ਼ਾ ਤਸਕਰ ਔਰਤ ਕੋਲੋਂ ਨਸ਼ੇ ਵਾਲੀਆਂ 50 ਗੋਲ਼ੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News