ਫੈਸਟੀਵਲ ਸੀਜ਼ਨ: ਜਲੰਧਰ ਸ਼ਹਿਰ ’ਚ ਰਾਤ ਨੂੰ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਕਈ ਅਧਿਕਾਰੀ ਫੀਲਡ ’ਚ ਨਿਕਲੇ

Monday, Oct 25, 2021 - 12:13 PM (IST)

ਫੈਸਟੀਵਲ ਸੀਜ਼ਨ: ਜਲੰਧਰ ਸ਼ਹਿਰ ’ਚ ਰਾਤ ਨੂੰ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ, ਕਈ ਅਧਿਕਾਰੀ ਫੀਲਡ ’ਚ ਨਿਕਲੇ

ਜਲੰਧਰ (ਸੁਧੀਰ)-ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ (ਸੀ. ਪੀ.) ਨੌਨਿਹਾਲ ਸਿੰਘ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਫੈਸਟੀਵਲ ਸੀਜ਼ਨ ਦੌਰਾਨ ਅਤੇ ਕਰਵਾਚੌਥ ਦੇ ਮੌਕੇ ’ਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐਤਵਾਰ ਰਾਤੀਂ ਪੁਲਸ ਕਮਿਸ਼ਨਰ ਨੌਨਿਹਾਲ ਦੇ ਹੁਕਮਾਂ ਮੁਤਾਬਕ ਡੀ. ਸੀ. ਪੀ. ਟਰੈਫਿਕ ਨਰੇਸ਼ ਡੋਗਰਾ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨਾਲ ਭਾਰੀ ਪੁਲਸ ਫੋਰਸ ਸਮੇਤ ਫੀਲਡ ’ਚ ਨਿਕਲੇ, ਜਿਸ ਤਹਿਤ ਉਨ੍ਹਾਂ ਸਭ ਤੋਂ ਪਹਿਲਾਂ ਪੀ. ਪੀ. ਆਰ. ਮਾਰਕੀਟ ਨੂੰ ਸੀਲ ਕਰਵਾ ਕੇ ਸੜਕਾਂ ’ਤੇ ਗੱਡੀਆਂ ’ਚ ਨਾਜਾਇਜ਼ ਢੰਗ ਨਾਲ ਸ਼ਰਾਬ ਪੀ ਰਹੇ ਨੌਜਵਾਨਾਂ ਦੀ ਨਕੇਲ ਕੱਸੀ।

ਇਹ ਵੀ ਪੜ੍ਹੋ:  ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

PunjabKesari

ਇਸ ਦੇ ਨਾਲ ਹੀ ਸੜਕਾਂ ’ਤੇ ਟੋਲੀਆਂ ਬਣਾ ਕੇ ਖੜ੍ਹੇ ਹੋਣ ਵਾਲੇ ਨੌਜਵਾਨਾਂ ਅਤੇ ਹੁੱਲੜਬਾਜ਼ਾਂ ’ਤੇ ਪੁਲਸ ਦਾ ਡੰਡਾ ਚੱਲਿਆ। ਉਨ੍ਹਾਂ ਕਈ ਸ਼ੱਕੀ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ। ਉਥੇ ਹੀ, ਮਾਡਲ ਟਾਊਨ ਮਾਰਕੀਟ ਅਤੇ ਸ਼ਹਿਰ ਦੇ ਕੁਝ ਹੋਰ ਹਿੱਸਿਆਂ ’ਚ ਵੀ ਪੁਲਸ ਨੇ ਚੈਕਿੰਗ ਮੁਹਿੰਮ ਚਲਾ ਕੇ ਹੁੱਲੜਬਾਜ਼ਾਂ ਅਤੇ ਮਾਰਕੀਟ ’ਚ ਬਿਨਾਂ ਵਜ੍ਹਾ ਗੱਡੀਆਂ ’ਚ ਉੱਚੀ ਆਵਾਜ਼ ’ਚ ਮਿਊਜ਼ਿਕ ਸਿਸਟਮ ਲਾ ਕੇ ਗੇੜੀਆਂ ਮਾਰਨ ਵਾਲਿਆਂ ਅਤੇ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਵਜਾਉਣ ਵਾਲਿਆਂ ਦੇ ਚਲਾਨ ਵੀ ਕੱਟੇ।

PunjabKesari

ਅਚਾਨਕ ਪੁਲਸ ਦੀ ਕਾਰਵਾਈ ਵੇਖ ਕੇ ਮਾਰਕੀਟ ’ਚ ਝੁੰਡ ਬਣਾ ਕੇ ਖੜ੍ਹੇ ਮਨਚਲਿਆਂ ’ਚ ਭਾਜੜ ਮਚ ਗਈ। ਪੁਲਸ ਨੇ ਸ਼ਰਾਬ ਦੇ ਠੇਕੇਦਾਰਾਂ ਨੂੰ ਰਾਤ 11 ਵਜੇ ਤਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਨਿਰਦੇਸ਼ ਦਿੱਤੇ। ਸਾਰੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਵੀ ਸਾਫ਼ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵੀ ਰੈਸਟੋਰੈਂਟ ਮਾਲਕ ਗੱਡੀਆਂ ’ਚ ਨਾਜਾਇਜ਼ ਢੰਗ ਨਾਲ ਸ਼ਰਾਬ ਪਿਆਉਂਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨਕੋਦਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

PunjabKesari

ਰਾਤ ਨੂੰ ਕਰਾਂਗਾ ਅਚਾਨਕ ਚੈਕਿੰਗ
‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਵਿਚ ਸੀ. ਪੀ. ਨੌਨਿਹਾਲ ਸਿੰਘ ਨੇ ਦੱਸਿਆ ਕਿ ਫੈਸਟੀਵਲ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਦੇ ਐਂਟਰੀ ਪੁਆਇੰਟ ਵੀ ਕਮਿਸ਼ਨਰੇਟ ਪੁਲਸ ਵੱਲੋਂ ਸੀਲ ਕੀਤੇ ਜਾ ਰਹੇ ਹਨ ਅਤੇ ਸ਼ਹਿਰ ’ਚ ਨਾਕਿਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਫੈਸਟੀਵਲ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਲਾਵਾਰਿਸ ਚੀਜ਼ ਅਤੇ ਸ਼ੱਕੀ ਵਿਅਕਤੀ ਦੀ ਸੂਚਨਾ ਉਹ ਤੁਰੰਤ ਪੁਲਸ ਕੰਟਰੋਲ ਰੂਮ ’ਚ ਦੇਣ। ਰਾਤ ਨੂੰ ਨਾਕਿਆਂ ਦੀ ਸਰਪ੍ਰਾਈਜ਼ ਚੈਕਿੰਗ ਲਈ ਉਹ ਖੁਦ ਫੀਲਡ ’ਚ ਨਿਕਲਣਗੇ। ਜੇਕਰ ਡਿਊਟੀ ’ਚ ਕੋਈ ਮੁਲਾਜ਼ਮ ਲਾਪਰਵਾਹੀ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News