ਤਿਉਹਾਰਾਂ ਦੇ ਚੱਲਦੇ ਪੁਲਸ ਪੂਰੀ ਤਰ੍ਹਾਂ ਚੌਕਸ, ਕਈ ਥਾਵਾਂ ''ਤੇ ਕੀਤੀ ਚੈਕਿੰਗ

09/20/2019 2:32:10 PM

ਜਲੰਧਰ (ਸੋਨੂੰ)—ਤਿਉਹਾਰਾਂ ਦੇ ਸੀਜ਼ਨ ਦੇ ਚੱਲਦੇ ਜ਼ਿਲਾ ਪੁਲਸ ਵੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਲੋਕਾਂ ਦੀ ਸੁਰੱਖਿਆ ਅਤੇ ਲੋਕ ਤਿਉਹਾਰ ਨੂੰ ਸ਼ਾਂਤੀ ਅਤੇ ਖੁਸ਼ੀ ਨਾਲ ਮਨ੍ਹਾ ਸਕਣ। ਇਸ ਦੇ ਲਈ ਜ਼ਿਲਾ ਪੁਲਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਇਸ ਸਮੇਂ 'ਚ ਅੱਜ ਐੱਸ.ਪੀ. ਨਾਰਥ ਜਸਵਿੰਦਰ ਸਿੰਘ ਖਹਿਰਾ ਅਤੇ ਥਾਣਾ ਡਿਵੀਜਨ ਨੰਬਰ ਤਿੰਨ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਅਤੇ ਧਾਰਮਿਕ ਸਥਾਨਾਂ ਦੀ ਚੈਕਿੰਗ ਕੀਤੀ। ਇਸ ਬਾਰੇ ਦੱਸਦੇ ਹੋਏ ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਨੂੰ ਦੇਖਦੇ ਹੋਏ ਰੇਲਵੇ ਸਟੇਸ਼ਨ, ਸੋਢਲ ਮੰਦਰ ਅਤੇ ਦੇਵੀ ਤਾਲਾਬ ਮੰਦਰ 'ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਹੈ। ਰੇਲਵੇ ਸਟੇਸ਼ਨ 'ਤੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਅਤੇ ਸ਼ੱਕੀ ਲੱਗ ਰਹੇ ਲੋਕਾਂ ਦੇ ਸ਼ਨਾਖਤੀ ਕਾਰਡ ਵੀ ਚੈੱਕ ਕੀਤੇ ਗਏ। ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੇ ਚੱਲਦੇ ਪੁਲਸ ਪੂਰੀ ਤਰ੍ਹਾਂ ਚੌਕਸ ਹੈ ਤਾਂਕਿ ਲੋਕ ਆਪਣੇ ਪਰਿਵਾਰ ਦੇ ਨਾਲ ਖੁਸ਼ੀ ਨਾਲ ਤਿਉਹਾਰ ਦਾ ਆਨੰਦ ਲੈ ਸਕਣ।

Shyna

This news is Content Editor Shyna