ਨਾਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਕਰਨ ਵਾਲੇ ਖਿਲਾਫ ਮਾਮਲਾ ਦਰਜ

08/29/2020 4:42:48 PM

ਟਾਂਡਾ ਉੜਮੁੜ (ਪੰਡਿਤ,ਮੋਮੀ) - ਟਾਂਡਾ ਪੁਲਿਸ ਦੀ ਟੀਮ ਨੇ ਪਿੰਡ ਤਲਵੰਡੀ ਡੱਡੀਆਂ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਮਰੀਕ ਸਿੰਘ ਦੀ ਟੀਮ ਜਦੋਂ ਪਿੰਡ ਬਹਾਦਰਪੁਰ ਨਜ਼ਦੀਕ ਗਸ਼ਤ ਕਰ ਰਹੀ ਸੀ ਤਾਂ ਐਕਸਾਈਜ਼ ਵਿਭਾਗ ਦੀ ਟੀਮ ਦੀ ਮੌਜੂਦਗੀ ਵਿੱਚ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਬਲਦੇਵ ਸਿੰਘ ਪੁੱਤਰ ਚਾਨਣ ਸਿੰਘ ਨਿਵਾਸੀ ਤਲਵੰਡੀ ਡੱਡੀਆਂ ਨਾਜਾਇਜ਼ ਸ਼ਰਾਬ ਬਣਾ ਕੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਨੇ ਪਿੰਡ ਦੇ ਸ਼ਮਸ਼ਾਨ ਘਾਟ ਨਜ਼ਦੀਕ ਨਾਜਾਇਜ਼ ਸ਼ਰਾਬ ਬਣਾਉਣ ਲਈ ਗੁੜ ਦਾ ਭਰਿਆ ਡਰੰਮ ਦੱਬ ਕੇ ਰੱਖਿਆ ਹੋਇਆ ਹੈ ਪੁਲਿਸ ਨੇ ਸੂਚਨਾ ਦੇ ਆਧਾਰ ਤੇ ਮੌਕੇ ਤੇ ਛਾਪੇਮਾਰੀ ਕਰਕੇ ਬਰਾਮਦਗੀ ਕਰਦੇ ਹੋਏ ਉਕਤ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I


Harinder Kaur

Content Editor

Related News