ਕੇਬਲ ਦੀ ਕੁਲੈਕਸ਼ਨ ਕਰ ਰਹੇ ਵਿਅਕਤੀ ਨਾਲ ਕੁੱਟਮਾਰ ਦਾ ਮਾਮਲਾ ਦਰਜ

06/30/2020 3:44:41 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ,ਕੁਲਦੀਸ਼, ਮੋਮੀ) - ਪਿੰਡ ਤਲਵੰਡੀ ਸੱਲਾਂ ਵਿਖੇ ਫਾਸਟ ਵੇ ਕੇਬਲ ਟੀਵੀ ਦੀ ਕੁਲੈਕਸ਼ਨ ਕਰ ਰਹੇ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਪਿੰਡ ਦੇ ਹੀ ਵਿਅਕਤੀਆਂ ਖਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ l ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਪਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਰਵੀ ਪੁੱਤਰ ਲਾਡੀ ਅਤੇ ਉਸ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਪਲਵਿੰਦਰ ਨੇ ਦੱਸਿਆ ਕਿ ਉਹ 28 ਜੂਨ ਨੂੰ ਪਿੰਡ ਵਿਚ ਕੇਬਲ ਟੀਵੀ ਫੀਸ ਦੀ ਕੁਲੈਕਸ਼ਨ ਕਰ ਰਿਹਾ ਸੀ। ਉਕਤ ਮੁਲਜ਼ਮ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਦੇ ਹੋਏ ਉਸ ਨਾਲ ਕੁੱਟਮਾਰ ਕੀਤੀ ਅਤੇ ਇੱਟ ਦਾ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਸੱਤਾ ਦੇ ਉਪਰੰਤ ਹੁਸ਼ਿਆਰਪੁਰ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I


Harinder Kaur

Content Editor

Related News