ਹਾਦਸੇ ਦੇ ਜ਼ਿੰਮੇਵਾਰ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ
06/13/2020 2:41:34 PM
ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ) - ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਬੀਤੀ 11 ਜੂਨ ਦੀ ਰਾਤ ਨੂੰ ਹੋਏ ਸੜਕ ਹਾਦਸੇ ਦੇ ਸਬੰਧ ਵਿਚ ਪੁਲਸ ਨੇ ਟਿੱਪਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਟਾਂਡਾ ਪੁਲਿਸ ਨੇ ਇਹ ਮਾਮਲਾ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਟਰੈਕਟਰ ਚਾਲਕ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਖੁੱਡਾ ਦੇ ਬਿਆਨਾਂ ਦੇ ਆਧਾਰ 'ਤੇ ਟਿੱਪਰ ਚਾਲਕ ਨਿਰਮਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਾਨਾਂਵਾਲਾ(ਅੰਮ੍ਰਿਤਸਰ) ਦੇ ਖਿਲਾਫ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਸੜਕ ਹਾਦਸੇ ਵਿਚ ਜਗਤਾਰ ਸਿੰਘ ਨਾਲ ਟਰੈਕਟਰ 'ਤੇ ਬੈਠੇ ਦੀਪਕ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖੁਣਖੁਣ ਕਲਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਟਾਂਡਾ ਪੁਲਸ ਨੇ ਹਾਦਸੇ ਦੇ ਜ਼ਿੰਮੇਵਾਰ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।