ਮਾਨਸਿਕ ਪ੍ਰੇਸ਼ਾਨੀ ਕਾਰਨ ਫਾਈਨਾਂਸਰ ਨੇ ਕੀਤੀ ਖੁਦਕੁਸ਼ੀ

Tuesday, Jan 21, 2020 - 10:46 PM (IST)

ਮਾਨਸਿਕ ਪ੍ਰੇਸ਼ਾਨੀ ਕਾਰਨ ਫਾਈਨਾਂਸਰ ਨੇ ਕੀਤੀ ਖੁਦਕੁਸ਼ੀ

ਜਲੰਧਰ, (ਮ੍ਰਿਦੁਲ)— ਥਾਣਾ ਬਸਤੀ ਬਾਵਾ ਖੇਲ ਅਧੀਨ ਆਉਂਦੇ ਬਸਤੀ ਗੁਜ਼ਾਂ 'ਚ ਰਹਿੰਦੇ ਇਕ 25 ਸਾਲਾ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਨੂੰ ਲੈ ਕੇ ਪੁਲਸ ਨੇ ਧਾਰਾ 174 ਦੀ ਕਾਰਵਾਈ ਕੀਤੀ।
ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀਪਕ ਪੁੱਤਰ ਬੋਧਰਾਜ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀਪਕ ਕਾਫੀ ਸਮੇਂ ਤੋਂ ਫਾਈਨਾਂਸਰ ਵਜੋਂ ਕੰਮ ਕਰ ਰਿਹਾ ਸੀ ਅਤੇ ਕਾਫ਼ੀ ਦਿਨਾਂ ਤੋਂ ਦਿਮਾਗੀ ਪ੍ਰੇਸ਼ਾਨੀ ਕਾਰਣ ਗੁੰਮਸੁਮ ਰਹਿੰਦਾ ਸੀ। ਉਨ੍ਹਾਂ ਨੂੰ ਮੰਗਲਵਾਰ ਦੀ ਸਵੇਰ ਨੂੰ ਪਤਾ ਲੱਗਾ ਕਿ ਦੀਪਕ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਉਨ੍ਹਾਂ ਨੇ ਉਸ ਨੂੰ ਫਾਹੇ ਤੋਂ ਹੇਠਾਂ ਉਤਾਰਿਆਂ ਤੇ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ, ਜਿਥੇ ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨ 'ਤੇ ਧਾਰਾ 174 ਦੀ ਕਾਰਵਾਈ ਦੇ ਤਹਿਤ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

 


author

KamalJeet Singh

Content Editor

Related News