ਜਥੇਦਾਰ ਹਰਪ੍ਰੀਤ ਸਿੰਘ ਦੇ ‘ਹਥਿਆਰਾਂ’ ਵਾਲੇ ਬਿਆਨ ’ਤੇ ਜਾਣੋ ਕੀ ਬੋਲੇ ਮਨੋਰੰਜਨ ਕਾਲੀਆ

Tuesday, May 24, 2022 - 03:16 PM (IST)

ਜਲੰਧਰ (ਸੁਨੀਲ ਮਹਾਜਨ): ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ  ਮਨੋਰੰਜਨ ਕਾਲੀਆ ਨੇ ਕਿਹਾ ਕਿ ਜਥੇਦਾਰ ਨੂੰ ਆਪਣੇ ਬਿਆਨ ਵਿਚ ਸਿਰਫ਼ ਸਿੱਖਾਂ ਨੂੰ ਮੋਡਮ ਹਥਿਆਰ ਰੱਖਣ ਦੀ ਗੱਲ ਨਹੀਂ ਕਰਨੀ ਚਾਹੀਦੀ ਸੀ ਬਲਕਿ ਉਨ੍ਹਾਂ ਨੂੰ ਇਹ ਗੱਲ ਪੂਰੇ ਪੰਜਾਬੀਆਂ ਲਈ ਕਰਨੀ ਚਾਹੀਦੀ ਸੀ। ਦੱਸ ਦੇਈਏ ਕਿ ਸ੍ਰੀ ਗੁਰੂ ਹਰਗੋਬਿੰਦ ਜੀ ਮਹਾਰਾਜ ਜੀ ਦੇ ਗੁਰਤਾਗੱਦੀ ਦਿਹਾੜੇ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਦਿੱਤਾ ਸੀ ਕਿ ਸਿੱਖਾਂ ਨੂੰ ਆਪਣੀ ਰਾਖੀ ਵਾਸਤੇ ਪਵਿੱਤਰ ਸ਼ਸਤਰ ਵਿੱਦਿਆ ਸਿੱਖਣੀ ਚਾਹੀਦੀ ਹੈ ਅਤੇ ਅਸਤਰਾਂ-ਸ਼ਸਤਰਾਂ ਦੇ ਨਾਲ ਲਾਈਸੈਂਸੀ ਮੋਡਮ ਹਥਿਆਰ ਰੱਖਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਪੰਜ ਤੱਤਾਂ ’ਚ ਹੋਏ ਵਿਲੀਨ, ਪੁੱਤਰ ਨੇ ਦਿੱਤੀ ਮੁੱਖ ਅਗਨੀ

ਜਥੇਦਾਰ ਦੇ ਇਸ ਬਿਆਨ ’ਤੇ ਹੁਣ ਰਾਜਨੀਤੀ ਪੂਰੀ ਤਰ੍ਹਾਂ ਭੱਖ ਗਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ’ਤੇ ਕਾਰਵਾਈ ਦੀ ਗੱਲ ਕਹਿ ਚੁੱਕੇ ਹਨ। ਉਹ ਵਾਰ-ਵਾਰ ਹਰ ਕਿਸੇ ਨੂੰ ਇਹ ਗੱਲ ਕਹਿੰਦੇ ਹੋਏ ਨਜ਼ਰ ਆਉਂਦੇ ਹਨ ਕਿ ਗਨ ਕਲਚਰ ਨੂੰ ਪ੍ਰਮੋਟ ਨਹੀਂ ਕੀਤਾ ਜਾਣਾ ਚਾਹੀਦਾ। ਉੱਧਰ ਇਸ ਪੂਰੇ ਮਾਮਲੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਮਨੋਰੰਜਨ ਕਾਲੀਆ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਸਿੱਖਾਂ ਨੂੰ ਮੋਡਮ ਅਤੇ ਲਾਈਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ ਪਰ ਮਨੋਰੰਜਨ ਕਾਲੀਆ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਕਿਹਾ ਜਾਣਾ ਚਾਹੀਦਾ ਸੀ ਕਿ ਹਰ ਪੰਜਾਬੀ ਨੂੰ ਇਹ ਹਥਿਆਰ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਜੋ ਲਾਅ ਐਂਡ ਆਰਡਰ ਦੇ ਪੰਜਾਬ ਵਿਚ ਹਾਲਾਤ ਬਣੇ ਹੋਏ ਹਨ ਅਤੇ ਰੋਜ਼ ਲੁੱਟਾਂ ਖੋਹਾਂ ਕਤਲ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News