ਸ਼੍ਰੀ ਰਾਮ ਮੰਦਿਰ ਦੀ ਪ੍ਰਾਣ-ਪ੍ਰਤਿਸ਼ਠਾ ਨੂੰ ਲੈ ਕੇ ਨਾਜਾਇਜ਼ ਢੰਗ ਨਾਲ ਪੈਸੇ ਵਸੂਲਣ ਵਾਲਿਆਂ ਖ਼ਿਲਾਫ਼ FIR ਦਰਜ

Saturday, Jan 13, 2024 - 10:49 AM (IST)

ਸ਼੍ਰੀ ਰਾਮ ਮੰਦਿਰ ਦੀ ਪ੍ਰਾਣ-ਪ੍ਰਤਿਸ਼ਠਾ ਨੂੰ ਲੈ ਕੇ ਨਾਜਾਇਜ਼ ਢੰਗ ਨਾਲ ਪੈਸੇ ਵਸੂਲਣ ਵਾਲਿਆਂ ਖ਼ਿਲਾਫ਼ FIR ਦਰਜ

ਜਲੰਧਰ (ਵਰੁਣ)–ਅਯੁੱਧਿਆ ਧਾਮ ਸ਼੍ਰੀ ਰਾਮ ਮੰਦਿਰ ਦੀ ਪ੍ਰਾਣ-ਪ੍ਰਤਿਸ਼ਠਾ ਨੂੰ ਲੈ ਕੇ ਜਿੱਥੇ ਪੂਰੇ ਦੇਸ਼ ਭਰ ਵਿਚ ਖ਼ੁਸ਼ੀ ਦਾ ਮਾਹੌਲ ਹੈ, ਉਥੇ ਹੀ ਠੱਗ ਵੀ ਸਰਗਰਮ ਹਨ। ਸ਼੍ਰੀ ਰਾਮ ਮੰਦਿਰ ਨੂੰ ਲੈ ਕੇ ਜਲੰਧਰ ਵਿਚ ਕੁਝ ਵਿਅਕਤੀਆਂ ਨੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰੀ। ਠੱਗਾਂ ਨੇ ਜਲੰਧਰ ਦੇ ਇਕ ਬੇਹੱਦ ਪ੍ਰਾਚੀਨ ਮੰਦਿਰ ਦੀ ਕਮੇਟੀ ਦੇ ਨਾਂ ਦੀ ਵੀ ਵਰਤੋਂ ਕੀਤੀ ਅਤੇ ਜਿਉਂ ਹੀ ਇਹ ਮਾਮਲਾ ਮੰਦਿਰ ਕਮੇਟੀ ਦੇ ਧਿਆਨ ਵਿਚ ਆਇਆ ਤਾਂ ਪੁਲਸ ਨੂੰ ਸਬੂਤਾਂ ਸਮੇਤ ਸ਼ਿਕਾਇਤ ਦੇ ਕੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਕਰਨ ਦੀ ਐੱਫ਼. ਆਈ. ਆਰ. ਦਰਜ ਕਰਵਾਈ ਗਈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਵੀਡੀਓ ਆਈ ਸੀ, ਜਿਸ ਵਿਚ ਆਸ਼ੂ ਖੁਰਾਣਾ, ਰਜਤ ਮਿੱਤਲ ਅਤੇ ਹੋਰ ਲੋਕ ਵੀਡੀਓ ਬਣਾ ਰਹੇ ਹਨ, ਜੋ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈ। ਉਨ੍ਹਾਂ ਕਿਹਾ ਕਿ ਉਕਤ ਲੋਕ ਉਨ੍ਹਾਂ ਦੇ ਮੰਦਿਰ ਦਾ ਨਾਂ ਲੈ ਕੇ ਭੋਲੇ-ਭਾਲੇ ਲੋਕਾਂ ਤੋਂ ਚੰਦੇ ਦੇ ਰੂਪ ਵਿਚ ਪੈਸੇ ਇਕੱਠੇ ਕਰ ਰਹੇ ਹਨ। ਉਨ੍ਹਾਂ ਦੀ ਕਮੇਟੀ ਵੱਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਪਰ ਇਹ ਲੋਕ ਸ਼੍ਰੀ ਰਾਮ ਮੰਦਿਰ ਨੂੰ ਲੈ ਕੇ ਭੋਲੇ-ਭਾਲੇ ਲੋਕਾਂ ਤੋਂ ਲੱਖਾਂ ਰੁਪਏ ਠੱਗ ਚੁੱਕੇ ਹਨ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਨੈਸ਼ਨਲ ਹਾਈਵੇਅ ਨੇੜੇ ਸਥਿਤ ਕਾਰ ਬਾਜ਼ਾਰ 'ਚ ਲਗਜ਼ਰੀ ਗੱਡੀਆਂ ਨੂੰ ਲੱਗੀ ਭਿਆਨਕ ਅੱਗ

ਸ਼ਿਕਾਇਤ ਅਤੇ ਹੋਰ ਸਬੂਤ ਮਿਲਣ ਤੋਂ ਬਾਅਦ ਥਾਣਾ ਨੰਬਰ 8 ਦੀ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਆਸ਼ੂ ਖੁਰਾਣਾ, ਰਜਤ ਮਿੱਤਲ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ 420, 120-ਬੀ ਅਧੀਨ ਕੇਸ ਦਰਜ ਕਰ ਲਿਆ ਹੈ। ਥਾਣਾ ਨੰਬਰ 8 ਦੇ ਇੰਚਾਰਜ ਪ੍ਰਦੀਪ ਸਿੰਘ ਨੇ ਕਿਹਾ ਕਿ ਅਜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਦਿਲ-ਦਹਿਲਾ ਦੇਣ ਵਾਲੀ ਘਟਨਾ, ਤੇਜ਼ਧਾਰ ਹਥਿਆਰ ਨਾਲ ਗਾਂ ਦੀਆਂ ਵੱਢ 'ਤੀਆਂ ਲੱਤਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News