ਧੋਖੇਬਾਜ਼ ਟ੍ਰੈਵਲ ਏਜੰਟਾਂ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ ; 41 ਮਾਮਲੇ ਹੋਏ ਦਰਜ
Monday, Feb 17, 2025 - 12:59 AM (IST)

ਫਗਵਾੜਾ (ਜਲੋਟਾ) : ਟਰੰਪ ਸਰਕਾਰ ਵੱਲੋਂ ਅਮਰੀਕਾ ਤੋਂ ਲਗਾਤਾਰ ਕੱਢੇ ਜਾ ਰਹੇ ਭਾਰਤੀਆਂ, ਜਿਨ੍ਹਾਂ ਵਿਚ ਪੰਜਾਬੀ ਨੌਜਵਾਨ ਵੀ ਸ਼ਾਮਲ ਹਨ, ਨੂੰ ਲੈ ਕੇ ਸਿਆਸਤਦਾਨਾਂ 'ਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਅਤੇ ਕਈ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਤਹਿਤ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਖਰਕਾਰ ਉਨ੍ਹਾਂ ਜਾਅਲੀ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ, ਜੋ ਮਾਸੂਮ ਪੰਜਾਬੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ, ਕੈਨੇਡਾ, ਯੂਰਪ ਅਤੇ ਹੋਰ ਦੇਸ਼ਾਂ ਵਿਚ ਭੇਜ ਰਹੇ ਹਨ ਅਤੇ ਚੰਗੀ ਜ਼ਿੰਦਗੀ ਦੇ ਸੁਪਨੇ ਦਿਖਾ ਕੇ ਉਨ੍ਹਾਂ ਤੋਂ ਲੱਖਾਂ-ਕਰੋੜਾਂ ਰੁਪਏ ਵਸੂਲ ਰਹੇ ਹਨ।
ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਜੇਕਰ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਬ-ਡਿਵੀਜ਼ਨ ਅਤੇ ਜਲੰਧਰ ਸ਼ਹਿਰ ਦੀ ਗੱਲ ਕਰੀਏ ਤਾਂ ਇਥੇ ਅਜੇ ਵੀ ਬਹੁਤ ਸਾਰੇ ਚਲਾਕ ਟ੍ਰੈਵਲ ਏਜੰਟਾਂ ਨੇ ਆਪਣੇ ਦਫ਼ਤਰ ਖੋਲ੍ਹੇ ਹੋਏ ਹਨ, ਜਿਨ੍ਹਾਂ ਕੋਲ ਨਾ ਤਾਂ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਟ੍ਰੈਵਲ ਏਜੰਸੀ ਦਾ ਕੋਈ ਅਧਿਕਾਰਤ ਲਾਇਸੈਂਸ ਹੈ ਅਤੇ ਨਾ ਹੀ ਉਨ੍ਹਾਂ ਕੋਲ ਅਜਿਹਾ ਕੋਈ ਦਸਤਾਵੇਜ਼ ਹੈ, ਜਿਸ ਦੇ ਆਧਾਰ ’ਤੇ ਉਹ ਟਰੈਵਲ ਏਜੰਟ ਦਾ ਕਾਰੋਬਾਰ ਕਰ ਸਕਣ। ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਪੁਲਸ ਅਧਿਕਾਰੀ ਦਾਅਵਾ ਕਰ ਰਹੇ ਹਨ ਕਿ ਹੁਣ ਸੂਬੇ ਵਿਚ ਸਰਗਰਮ ਨਕਲੀ ਟਰੈਵਲ ਏਜੰਟਾਂ ਨੂੰ ਕਿਸੇ ਵੀ ਪੱਧਰ ’ਤੇ ਬਖਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਕੋਲ ਉਪਲਬਧ ਅੰਕੜਿਆਂ ਅਨੁਸਾਰ ਕਪੂਰਥਲਾ ਜ਼ਿਲ੍ਹੇ ਵਿਚ ਸਿਰਫ਼ ਇਕ ਸਾਲ ਦੇ ਸਮੇਂ ਵਿਚ ਪੁਲਸ ਨੇ ਇਨ੍ਹਾਂ ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ਵਿਰੁੱਧ ਵੱਖ-ਵੱਖ ਥਾਣਿਆਂ ’ਚ 41 ਪੁਲਸ ਕੇਸ ਦਰਜ ਕੀਤੇ ਹਨ। ਜੇਕਰ ਅਸੀਂ ਸਿਰਫ਼ ਫਗਵਾੜਾ ਸਬ ਡਿਵੀਜ਼ਨ ਦੀ ਗੱਲ ਕਰੀਏ ਤਾਂ ਪਿਛਲੇ 6 ਮਹੀਨਿਆਂ ’ਚ ਸਿਰਫ਼ ਫਗਵਾੜਾ ਸਿਟੀ ਪੁਲਸ ਸਟੇਸ਼ਨ ਵਿਚ ਹੀ ਪੁਲਸ ਨੇ ਇਨ੍ਹਾਂ ਜਾਅਲੀ ਟ੍ਰੈਵਲ ਏਜੰਟਾਂ ਵਿਰੁੱਧ 6 ਮਾਮਲੇ ਦਰਜ ਕੀਤੇ ਹਨ। ਪੁਲਸ ਸਟੇਸ਼ਨ ਸਤਨਾਮਪੁਰਾ, ਪੁਲਸ ਸਟੇਸ਼ਨ ਸਦਰ ਫਗਵਾੜਾ ਅਤੇ ਪੁਲਸ ਸਟੇਸ਼ਨ ਰਾਵਲਪਿੰਡੀ ਸਮੇਤ ਹੋਰ ਥਾਣਿਆਂ ’ਚ ਦਰਜ ਮਾਮਲਿਆਂ ਦੀ ਗਿਣਤੀ ਬਾਰੇ ਅਧਿਕਾਰਤ ਅੰਕੜੇ ਉਪਲਬਧ ਨਹੀਂ ਹਨ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e