ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨੌਜਵਾਨਾਂ ਨੇ ਲਾਈ ਅੱਗ

Saturday, Oct 17, 2020 - 04:18 PM (IST)

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਨੌਜਵਾਨਾਂ ਨੇ ਲਾਈ ਅੱਗ

ਜਲੰਧਰ (ਜ. ਬ, ਸੋਨੂੰ)— ਇੰਡਸਟਰੀਅਲ ਏਰੀਆ ਨੇੜੇ 3 ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਨੌਜਵਾਨਾਂ ਨੇ ਕਾਰ 'ਤੇ ਜਲਣਸ਼ੀਲ ਪਦਾਰਥ ਸੁੱਟਿਆ ਅਤੇ ਮਿੰਟਾਂ 'ਚ ਕਾਰ ਨੂੰ ਅੱਗ ਲਗਾ ਦਿੱਤੀ। ਸ਼ਿਕਾਇਤ ਮਿਲਣ 'ਤੇ ਥਾਣਾ ਨੰਬਰ 8 ਦੀ ਪੁਲਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ:ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼

PunjabKesari

ਪੀੜਤ ਨਰਿੰਦਰ ਸਿੰਘ ਨਿਵਾਸੀ ਸੋਢਲ ਰੋਡ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਸਵੇਰ ਸਮੇਂ ਉਹ ਘਰੋਂ ਬਾਹਰ ਆਏ ਤਾਂ ਵੇਖਿਆ ਕਿ ਕਾਰ ਬੁਰੀ ਤਰ੍ਹਾਂ ਸੜੀ ਹੋਈ ਸੀ। ਉਨ੍ਹਾਂ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ, ਜਿਸ ਨੇ ਮੌਕੇ ਤੋਂ ਸੀ. ਸੀ. ਟੀ. ਵੀ. ਫੁਟੇਜ ਹਾਸਲ ਕਰਕੇ 3 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸ. ਆਈ. ਸੰਜੀਵ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਸੀ. ਸੀ. ਟੀ. ਵੀ. ਦੀ ਫੁਟੇਜ 'ਚ ਮੋਟਰਸਾਈਕਲ ਦਾ ਨੰਬਰ ਠੀਕ ਤਰ੍ਹਾਂ ਨਜ਼ਰ ਨਹੀਂ ਆ ਰਿਹਾ। ਪੁਲਸ ਜਾਂਚ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼


author

shivani attri

Content Editor

Related News