ਲੋਕਲ ਬਾਡੀ ਮੰਤਰੀ ਬਲਕਾਰ ਸਿੰਘ ਦੇ ਕਾਫਲੇ ’ਤੇ ਹਮਲਾ ਕਰਨ ਵਾਲੇ 4 ਨੌਜਵਾਨਾਂ ’ਤੇ ਐਫ. ਆਈ. ਆਰ. ਦਰਜ
Tuesday, Jun 06, 2023 - 12:34 PM (IST)

ਜਲੰਧਰ (ਜ. ਬ.) : ਬੀਤੀ ਦੇਰ ਰਾਤ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਦੇ ਗੰਨਮੈਨ ਨਾਲ ਹੋਏ ਝਗੜੇ ’ਚ ਥਾਣਾ-6 ਦੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜਦੋਂ ਝਗੜਾ ਹੋਇਆ ਤਾਂ ਬਲਕਾਰ ਸਿੰਘ ਮੌਕੇ ’ਤੇ ਨਹੀਂ ਸੀ ਪਰ ਗੱਡੀ ਨੂੰ ਓਵਰਟੇਕ ਕਰਨ ਦੌਰਾਨ ਉਕਤ ਨੌਜਵਾਨਾਂ ਨੇ ਮੰਤਰੀ ਦੇ ਗੰਨਮੈਨਾਂ ਨਾਲ ਦੁਰਵਿਵਹਾਰ ਕੀਤਾ ਅਤੇ ਉਨ੍ਹਾਂ ਨਾਲ ਹੱਥੋਪਾਈ ਵੀ ਕੀਤੀ। ਚਾਰੋਂ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਝਗੜੇ ਦੀ ਸੂਚਨਾ ਮਿਲਦੇ ਹੀ ਥਾਣਾ-6 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਨਕੁਲ, ਜਤਿਨ, ਰਿਸ਼ੂ ਤੇ ਅਸ਼ੋਕ ਵਜੋਂ ਹੋਈ ਹੈ। ਇਸ ਵਿਚ ਨਕੁਲ ਕਪੂਰਥਲਾ ਦਾ ਰਹਿਣ ਵਾਲਾ ਹੈ ਤੇ ਬਾਕੀ ਨੌਜਵਾਨ ਬਸਤੀਆਤ ਇਲਾਕੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉੱਚ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਕਾਂਗਰਸ ਸਰਕਾਰ ਸਮੇਂ ਚੰਡੀਗੜ੍ਹ ਬੈਠੇ ਅਫਸਰਾਂ ਨਾਲ ਸੈਟਿੰਗ ਕਰ ਕੇ ਖਾਧੇ ਗਏ ਸਮਰਾਟ ਸਿਟੀ ਦੇ ਪੈਸੇ
ਲੋਕਲ ਬਾਡੀ ਮੰਤਰੀ ਦੇ ਘਰ ਦੇ ਬਾਹਰ ਕੋਈ ਹੰਗਾਮਾ ਨਹੀਂ ਹੋਇਆ। ਇਹ ਘਟਨਾ ਸਵੇਰੇ 12.45 ਵਜੇ ਵਾਪਰੀ ਅਤੇ ਨੌਜਵਾਨਾਂ ਨੂੰ ਕਰੀਬ 1.25 ਵਜੇ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ-6 ਦੇ ਐੱਸ. ਐੱਚ. ਓ ਹਰਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਬਾਕੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਇਤਿਹਾਸਕ ਅਤੇ ਰਿਆਸਤੀ ਸ਼ਹਿਰ ਨਾਭਾ ਦੇ ਕਿਲੇ ਦੀ ਇਮਾਰਤ ਬਣਦੀਆਂ ਜਾ ਰਹੀਆਂ ਖੰਡਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।