ਕਪੂਰਥਲਾ ਵਿਖੇ ਕੋਰੀਅਰ ਦੀ ਦੁਕਾਨ ਨੂੰ ਲੱਗੀ ਅੱਗ
Sunday, Dec 28, 2025 - 04:53 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ਸਥਿਤ ਸ਼ਿਵ ਮੰਦਿਰ ਨੇੜੇ ਇਕ ਕੋਰੀਅਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਅੱਗ ’ਤੇ ਕਾਬੂ ਪਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਭਗਤ ਸਿੰਘ ਚੌਂਕ ਨੇੜੇ ਇਕ ਕੋਰੀਅਰ ਦੀ ਦੁਕਾਨ 'ਚ ਅਚਾਨਕ ਅੱਗ ਭੜਕ ਉੱਠੀ ਹੈ। ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀ ਗੱਡੀ ਤੁਰੰਤ ਮੌਕੇ ’ਤੇ ਭੇਜੀ ਗਈ, ਜਿੱਥੇ ਟੀਮ ਨੇ ਜਲਦ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਹਾਲੇ ਨਹੀਂ ਲਗਾਇਆ ਜਾ ਸਕਿਆ ਪਰ ਫਾਇਰ ਬ੍ਰਿਗੇਡ ਦੀ ਮੁਸਤੈਦੀ ਕਾਰਨ ਨੇੜਲੀਆਂ ਦੁਕਾਨਾਂ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ। ਘਟਨਾ ਤੋਂ ਬਾਅਦ ਇਲਾਕੇ ’ਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
