ਜਲੰਧਰ ਵਿਖੇ NCC ਅਫ਼ਸਰ ਮੈੱਸ ''ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Thursday, May 08, 2025 - 04:15 PM (IST)

ਜਲੰਧਰ (ਸੋਨੂੰ)- ਜਲੰਧਰ ਦੀ ਡਿਫੈਂਸ ਕਾਲੋਨੀ ਵਿੱਚ ਸਥਿਤ ਐੱਨ. ਸੀ. ਸੀ. ਅਫ਼ਸਰ ਮੈੱਸ ਵਿੱਚ ਸ਼ਾਰਟ ਸਰਕਟ ਕਾਰਨ ਬੀਤੀ ਦੇਰ ਸ਼ਾਮ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਅੰਦਰੋਂ ਸਾਰੇ ਲੋਕ ਬਾਹਰ ਭੱਜ ਗਏ। ਇਸ ਤੋਂ ਬਾਅਦ ਫਾਇਰ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ। ਫਾਇਰ ਵਿਭਾਗ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: LOC 'ਤੇ ਪਲਵਲ ਦਾ ਜਵਾਨ ਲਾਂਸ ਨਾਇਕ ਦਿਨੇਸ਼ ਸ਼ਹੀਦ, CM ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ
ਜਾਣਕਾਰੀ ਦਿੰਦੇ ਹੋਏ ਥਾਣਾ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਡਿਫੈਂਸ ਕਾਲੋਨੀ ਵਿੱਚ ਸਥਿਤ ਐੱਨ. ਸੀ. ਸੀ. ਅਫ਼ਸਰ ਮੈੱਸ ਵਿੱਚ ਅੱਗ ਲੱਗ ਗਈ, ਜਿਸ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਸਾਰੇ ਬਾਹਰ ਆ ਗਏ। ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਅੰਦਰ ਅਤੇ ਬਾਹਰ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e