ਕਣਕ ਦੀ ਵਾਢੀ ਦੇ ਮੱਦੇਨਜ਼ਰ ਨਗਰ ਕੌਂਸਲ ਦਫ਼ਤਰ ’ਚ ਤਾਇਨਾਤ ਕੀਤੀ ਫਾਇਰ ਬ੍ਰਿਗੇਡ ਦੀ ਗੱਡੀ

Friday, Apr 15, 2022 - 05:38 PM (IST)

ਕਣਕ ਦੀ ਵਾਢੀ ਦੇ ਮੱਦੇਨਜ਼ਰ ਨਗਰ ਕੌਂਸਲ ਦਫ਼ਤਰ ’ਚ ਤਾਇਨਾਤ ਕੀਤੀ ਫਾਇਰ ਬ੍ਰਿਗੇਡ ਦੀ ਗੱਡੀ

ਟਾਂਡਾ ਉੜਮੁੜ (ਪੰਡਿਤ)-ਕਣਕ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਨਗਰ ਕੌਂਸਲ ਦਫ਼ਤਰ ’ਚ ਫਾਇਰ ਬ੍ਰਿਗੇਡ ਦੀ ਗੱਡੀ ਤਾਇਨਾਤ ਕੀਤੀ ਗਈ ਹੈ। ਈ. ਓ. ਕਮਲਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਾਂਡਾ ਦੇ ਨਾਲ ਲੱਗਦੇ ਇਲਾਕੇ ’ਚ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਸੁਰੱਖਿਆ ਲਈ ਦਸੂਹਾ ਫਾਇਰ ਸਟੇਸ਼ਨ ਤੋਂ ਨਗਰ ਕੌਂਸਲ ਦਫ਼ਤਰ ’ਚ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਫਾਇਰਮੈਨ 24 ਘੰਟੇ ਮੌਜੂਦ ਰਹਿਣਗੇ।

ਅੱਗ ਲੱਗਣ ਦੀ ਕਿਸੇ ਵੀ ਘਟਨਾ ਦੀ ਸੂਚਨਾ ਮਿਲਣ ’ਤੇ ਨਗਰ ਕੌਂਸਲ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਸੰਪਰਕ ਨੰਬਰ ਵੀ ਜਾਰੀ ਕੀਤੇ, ਜਿਸ ’ਚ ਫਾਇਰ ਬ੍ਰਿਗੇਡ ਕੰਟਰੋਲ ਰੂਮ ਦਾ ਨੰਬਰ 101, ਫਾਇਰ ਬ੍ਰਿਗੇਡ ਅਧਿਕਾਰੀ ਦਾ ਸੰਪਰਕ 9646045101 ਅਤੇ ਹੋਰ ਨੰਬਰ 01883285385, 9781806068, 8575812000 ਆਦਿ ਜਾਰੀ ਕੀਤੇ ਗਏ।


author

Manoj

Content Editor

Related News