ਬੁੱਲ੍ਹੋਵਾਲ ਵਿਖੇ ਬੇਕਰੀ ਦੀ ਦੁਕਾਨ ਨੂੰ ਲੱਗੀ ਅੱਗ, ਕਰੀਬ 4 ਲੱਖ ਦਾ ਨੁਕਸਾਨ
Friday, Dec 30, 2022 - 06:08 PM (IST)

ਬੁੱਲ੍ਹੋਵਾਲ (ਜਸਵਿੰਦਰਜੀਤ)- ਬੁੱਲ੍ਹੋਵਾਲ ਭੋਗਪੁਰ ਦੇ ਟੀ-ਪੁਆਇੰਟ ਨਜ਼ਦੀਕ ਸਾਹਿਲ ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਸਾਹਿਲ ਨੇ ਦੱਸਿਆ ਕਿ ਬੇਕਰੀ ਦੀ ਦੁਕਾਨ ’ਤੇ ਬੀਤੇ ਦਿਨ ਤੜਕਸਾਰ ਉਪਰਲੀ ਮੰਜ਼ਿਲ ’ਤੇ ਕੰਮ ਕਰ ਰਹੇ ਵਿਅਕਤੀਆਂ ਨੇ ਦੱਸਿਆ ਕਿ ਦੁਕਾਨ ਨੂੰ ਅੱਗ ਲੱਗ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ
ਮੌਕੇ ’ਤੇ ਮੌਜੂਦ ਵਿਅਕਤੀਆਂ ਦੀ ਸਹਾਇਤਾ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਦੁਕਾਨਦਾਰ ਸਾਹਿਲ ਕੁਮਾਰ ਨੇ ਦੱਸਿਆ ਕਿ ਬੇਕਰੀ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਏ. ਸੀ., ਐੱਲ. ਈ. ਡੀ., ਸੀ. ਸੀ. ਟੀ. ਵੀ. ਕੈਮਰਾ ਅਤੇ ਦੁਕਾਨ ਅੰਦਰ ਪਿਆ ਬੇਕਰੀ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਨੂੰ ਅੱਗ ਲੱਗਣ ਨਾਲ ਲਗਭਗ 4 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਪੂਰਥਲਾ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ